‘ਸਹਾਇਤਾ ਭੈਣ’ ਯੋਜਨਾ ਤਹਿਤ ਕਰਵਾਈ ਟ੍ਰੇਨਿੰਗ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਸਹਾਇਤਾ ਭੈਣ ਯੋਜਨਾ ਤਹਿਤ ਕੀਤਾ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ
Publish Date: Wed, 21 Jan 2026 03:45 PM (IST)
Updated Date: Wed, 21 Jan 2026 03:48 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਕਾਨਫਰੰਸ ਹਾਲ ਵਿਚ ਸਹਾਇਤਾ ਭੈਣ ਯੋਜਨਾ ਤਹਿਤ ਟਰੇਨਿੰਗ ਪ੍ਰੋਗਰਾਮ ਕੀਤਾ ਗਿਆ। ਇਸ ਟਰੇਨਿੰਗ ਪ੍ਰੋਗਰਾਮ ਵਿੱਚ ਜਨਾਨਾ ਪੈਰਾ ਲੀਗਲ ਵਲੰਟੀਅਰਾਂ ਨੂੰ ਸਹਾਇਤਾ ਭੈਣ ਯੋਜਨਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਵੱਲੋਂ ਸਕੀਮ ਤਹਿਤ ਕੀਤੀ ਜਾਣ ਵਾਲੀ ਕਾਰਗੁਜਾਰੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਟਰੇਨਿੰਗ ਪ੍ਰੋਗਰਾਮ ਵਿਚ ਅਨੁਰਾਧਾ, ਚੀਫ ਜੁਡਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਅਤੇ ਨੇਹਾ, ਪੈਨਲ ਐਡਵੋਕੇਟ ਨੇ ਬਤੌਰ ਰਿਸੋਰਸ ਪਰਸਨ ਭਰਪੂਰ ਜਾਣਕਾਰੀ ਦਿੱਤੀ।