ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 21 ਨਵੰਬਰ ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਜਾਵੇਗੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ 21 ਨਵੰਬਰ ਨੂੰ ਸਪੈਸ਼ਲ ਲੋਕ ਅਦਾਲਤ ਦਾ ਕੀਤਾ ਜਾਵੇਗਾ ਆਯੋਜਨ
Publish Date: Thu, 12 Nov 2026 06:59 PM (IST)
Updated Date: Thu, 12 Nov 2026 07:03 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮਾਣਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਸੁਮੀਤ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 21 ਨਵੰਬਰ 2026 ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਸੁਮੀਤ ਮਲਹੋਤਰਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਚੈੱਕ ਬਾਊਂਸ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣਾ ਚੈੱਕ ਦਾ ਕੇਸ ਲੋਕ ਅਦਾਲਤ ਵਿੱਚ ਲਗਾਉਣਾ ਚਾਹੁੰਦੇ ਹਨ ਤਾਂ ਸਬੰਧਿਤ ਅਦਾਲਤ ਵਿੱਚ ਆਪਣੀ ਦਰਖਾਸਤ ਦੇ ਸਕਦੇ ਹਨ। ਸੁਮੀਤ ਮਲਹੋਤਰਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਇਹ ਲੋਕ ਅਦਾਲਤਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਅਦਾਲਤਾਂ ਦੇ ਨਾਲ-ਨਾਲ ਸਬ-ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਲਗਾਈ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਪੈਸ਼ਲ ਲੋਕ ਅਦਾਲਤ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਦੁਆਰਾ ਕਰਵਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਲੈਂਡਲਾਈਨ ਨੰਬਰ 01632-235034 ਅਤੇ ਟੋਲ ਫਰੀ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।