
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਗੱਟੀ ਰਾਜੋ ਕੇ ਵਿੱਚ ਕਾਨੂੰਨੀ ਜਾਗਰੂਕਤਾ ਲਈ ਲੀਗਲ ਏਡ ਕਲੀਨਿਕ ਖੋਲ੍ਹਿਆ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਵੱਲੋਂ ਇਕ ਮੈਗਾ ਡਰਾਇਵ ਚਲਾਈ ਜਾ ਰਹੀ ਹੈ, ਜਿਸ ਦਾ ਮੰਤਵ ਨਾਲਸਾ ਦੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣਾ ਹੈ। ਇਹ ਮੁਹਿੰਮ ਮਿਤੀ 24 ਅਗਸਤ ਤੋਂ 31 ਅਕਤੂਬਰ ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਦੇ ਤਹਿਤ ਪਿੰਡ ਗੱਟੀ ਰਾਜੋ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਲੀਗਲ ਏਡ ਕਲੀਨਿਕ ਖੋਲ੍ਹਿਆ ਗਿਆ। ਇਸ ਲੀਗਲ ਏਡ ਕਲੀਨਿਕ ਨੂੰ ਖੋਲਣ ਸਮੇਂ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਨੇ ‘ਆਪ’ ਜਗ੍ਹਾ ਦਾ ਮੁਆਇਨਾ ਕੀਤਾ ਅਤੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਵਾਉਣ ਲਈ ਇਸ ਜਗ੍ਹਾ ਨੂੰ ਚੁਣਿਆ ਜਿੱਥੇ ਕਿ ਪਿੰਡ ਵਾਸੀ ਸੁਖਾਲੀ ਪਹੁੰਚ ਕਰ ਸਕਦੇ ਹਨ ਅਤੇ ਆਪਣੀ ਸਮੱਸਿਆ ਦਾ ਹੱਲ ਕਰਵਾਉਣ ਜਾਂ ਕਿਸੇ ਕਿਸਮ ਦੀ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਜਿਸ ਵਿਚ ਪਿੰਡ ਦੇ ਲੋਕ ਕਾਨੂੰਨੀ ਸਹਾਇਤਾ ਲੈ ਸਕਦੇ ਹਨ ਅਤੇ ਨਾਲਸਾ ਦੀਆਂ ਸਕੀਮਾਂ ਦਾ ਲਾਭ ਵੀ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਲੈਡਲਾਈਨ ਨੰਬਰ ਅਤੇ ਟੋਲ ਫਰੀ ਨੰਬਰ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।