ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਭਲ਼ਕੇ : ਡਾ. ਬਲਵਿੰਦਰ ਸਿੰਘ
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਅਪ੍ਰੈਲ ਨੂੰ ਗੋਲਡਨ ਰਿਜ਼ੋਰਟ ਕੁੱਲਗੜ੍ਹੀ ਵਿਖੇ ਲਗਾਇਆ ਜਾਵੇਗਾ: ਡਾ. ਬਲਵਿੰਦਰ ਸਿੰਘ
Publish Date: Wed, 08 Apr 2026 07:02 PM (IST)
Updated Date: Wed, 08 Apr 2026 07:05 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਗੋਲਡਨ ਰਿਜ਼ੋਰਟ, ਕੁੱਲਗੜ੍ਹੀ, ਜ਼ੀਰਾ ਰੋਡ ਵਿਖੇ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਕਿਸਾਨਾਂ ਨੂੰ ਖੇਤੀਬਾੜੀ, ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀ ਮਾਹਿਰਾਂ ਵਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਅਤੇ ਖੇਤੀ ਵਿਗਿਆਨੀਆਂ ਦੁਆਰਾ ਕੀਤੀਆਂ ਗਈਆਂ ਨਵੀਆਂ ਸਿਫ਼ਾਰਿਸ਼ਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਖੇਤੀ ’ਤੇ ਸਹਾਇਕ ਧੰਦਿਆਂ ਨਾਲ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਖੇਤੀ ਸਾਧਨਾਂ ਬਾਰੇ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਕੈਂਪ ਵਿਚ ਸ਼ਮੂਲੀਅਤ ਕਰਕੇ ਲਾਭ ਪ੍ਰਾਪਤ ਕਰਨ।