- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਕਰਵਾਈਆਂ ਜ਼ਿਲ੍ਹਾ ਪੱਧਰੀ ਖੇਡਾਂ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਚੌਥੇ ਦਿਨ ਜ਼ਿਲ੍ਹਾ ਪੱਧਰੀ ਖੇਡਾਂ ਫਿਰੋਜ਼ਪੁਰ ਵਿਖੇ ਕਰਵਾਈਆਂ ਗਈਆਂ। ਜਿਸ ਵਿਚ ਗੇਮ ਅਥਲੈਟਿਕਸ, ਬਾਸਕਿਟਬਾਲ ਅਤੇ ਬਾਕਸਿੰਗ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਗੇਮ ਬੈਂਡਮਿੰਟਨ ਅਤੇ ਟੇਬਲ ਟੈਨਿਸ ਦੇ ਮੁਕਾਬਲੇ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਗੇਮ ਰੋਲਰ ਸਕੇਟਿੰਗ, ਸ਼ੂਟਿੰਗ, ਚੈੱਸ ਅਤੇ ਫੈਨਸਿੰਗ ਦੇ ਮੁਕਾਬਲੇ ਦਾਸ ਐਂਡ ਬਰਾਊਨ ਵਰਲਡ ਸਕੂਲ ਫਿਰੋਜ਼ਪੁਰ ਵਿਖੇ, ਗੇਮ ਫੁੱਟਬਾਲ, ਗਤਕਾ, ਜੂਡੋ, ਕਬੱਡੀ(ਨਸ), ਕਬੱਡੀ (ਸਸ), ਖੋਹ-ਖੋਹ, ਕਿੱਕ ਬਾਕਸਿੰਗ, ਨੈਟਬਾਲ, ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ) ਅਤੇ ਕੁਸ਼ਤੀ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਗੇਮ ਸਾਫਟਬਾਲ ਦੇ ਮੁਕਾਬਲੇ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ, ਗੇਮ ਤੈਰਾਕੀ ਦੇ ਮੁਕਾਬਲੇ ਜ਼ਿਲ੍ਹਾ ਪ੍ਰੀਸ਼ਦ ਸਵੀਮਿੰਗ ਪੂਲ ਫਿਰੋਜ਼ਪੁਰ ਵਿਖੇ, ਗੇਮ ਹੈਂਡਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ, ਗੇਮ ਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਅਤੇ ਗੇਮ ਟੈਨਿਸ ਬਾਲ ਕ੍ਰਿਕੇਟ ਡੈਮੋਨਸਟ੍ਰੇਸ਼ਨ ਈਵੈਂਟ ਦੇ ਮੁਕਾਬਲੇ ਐੱਮ.ਐੱਲ.ਐੱਮ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਵੱਖ-ਵੱਖ ਏਜ਼ ਗਰੁੱਪਾਂ ਵਿੱਚ ਲੜਕੀਆਂ/ਵੋਮੈਨ ਦੇ ਖੇਡ ਮੁਕਾਬਲੇ ਕਰਵਾਏ ਗਏੇ। ਜਿਸ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਫੌਜਾ ਸਿੰਘ ਸਰਾਰੀ ਵਿਧਾਇਕ ਗੁਰੂਹਰਸਹਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਗੁਰਦੀਪ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਖੇਡ ਮੁਕਾਬਲਿਆਂ ਦੌਰਾਨ ਗੇਮ ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰਡਰ-21 ਵਿੱਚ ਸ਼ੇਖ ਫਰੀਦ ਕਲੱਬ, ਝਾੜੀ ਵਾਲਾ ਨੇ ਪਹਿਲਾ ਅਤੇ ਕਬੱਡੀ ਸੈਂਟਰ, ਗੱਟੀ ਰਾਜੋ ਕੇ ਨੇ ਦੂਸਰਾ ਸਥਾਨ ਹਾਸਲ ਕੀਤਾ । ਗੇਮ ਟੇਬਲ ਟੈਨਿਸ ਵਿੱਚ ਅੰਡਰ-21-30 ਵਿੱਚ ਯਸ਼ੀ ਸ਼ਰਮਾ ਨੇ ਪਹਿਲਾ, ਧਿਰਿਤੀ ਭੁੱਲਰ ਨੇ ਦੂਸਰਾ ਅਤੇ ਮਨੀਸ਼ਾ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰਡਰ-51-60 ਵਿੱਚ ਪੂਨਮ ਮਨਚੰਦਾ ਨੇ ਪਹਿਲਾ ਅਤੇ ਮਨਦੀਪ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਗੇਮ ਹਾਕੀ ਅੰਡਰ-14 ਵਿੱਚ ਗੇਮ ਸ਼ੇਰ ਸ਼ਾਹ ਵਾਲੀ ਹਾਕੀ ਅਕੈਡਮੀ ਨੇ ਪਹਿਲਾ, ਐੱਸ.ਬੀ.ਐੱਸ. ਹਾਕੀ ਅਕੈਡਮੀ ਨੇ ਦੂਸਰਾ ਅਤੇ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਨੇ ਤੀਸਰਾ ਸਥਾਨ ਹਾਸਿਲ ਕੀਤਾ।ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਹ ਕੋਚਿਜ਼, ਸਟਾਫ, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਪੁਲਿਸ ਸਕਿਉਰਟੀ, ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਰਹੇ।