- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਹਾਈ ਸਕੂਲ ਸਤੀਏ ਵਾਲਾ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਸਫ਼ਲ ਆਯੋਜਨ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਸਰਕਾਰੀ ਹਾਈ ਸਕੂਲ ਸਤੀਏ ਵਾਲਾ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਜੂਨੀਅਰ ਵਰਗ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਅਤੇ ਸੀਨੀਅਰ ਵਰਗ ਵਿਚ ਨੌਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਮਾਡਲਾਂ, ਨਵੀਨਤਮ ਵਿਚਾਰਾਂ ਵਾਲੇ ਪ੍ਰੋਜੈਕਟਾਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਮਾਗਮ ਦੀ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫਸਰ ਮੁਨੀਲਾ ਅਰੋੜਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿੱਚ ਵਿਗਿਆਨਕ ਸੋਚ, ਤਰਕਸ਼ੀਲਤਾ ਅਤੇ ਖੋਜ ਕਰਨ ਦੀ ਰੁਚੀ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸਤਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਕੂਲ ਵਿਚ ਬੈਠਾ ਹਰੇਕ ਵਿਦਿਆਰਥੀ ਵਿਗਿਆਨਿਕ ਦ੍ਰਿਸ਼ਟੀਕੋਣ ਰੱਖਦਾ ਹੈ ਅਜਿਹੇ ਮੁਕਾਬਲੇ ਉਹਨਾਂ ਨੂੰ ਭਵਿੱਖ ਦੇ ਵਿਗਿਆਨੀ ਦੇ ਤੌਰ ਤੇ ਰੁਚੀ ਨਿਭਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਵਿਗਿਆਨ ਪ੍ਰਦਰਸ਼ਨੀ ਵਿਚ ਜੱਜ ਸਾਹਿਬਾਨ ਦੀ ਭੂਮਿਕਾ ਆਰਤੀ ਸੇਠੀ, ਸੰਜੀਵ ਵਰਮਾਨੀ, ਮਨੀਸ਼ ਕੁਮਾਰ, ਬਲਵਿੰਦਰ ਸਿੰਘ, ਗੌਰਵ ਭੱਲਾ ਅਤੇ ਹਰਜਿੰਦਰ ਸਿੰਘ ਨੇ ਬਾਖੂਬੀ ਨਿਭਾਈ। ਜੂਨੀਅਰ ਵਰਗ ਛੇਵੀਂ ਤੋਂ ਅੱਠਵੀਂ ਜਮਾਤ ਦੇ ਮੁਕਾਬਲੇ ਸਬ-ਥੀਮ ’ਚ ਕ੍ਰਿਤ੍ਰਿਮ ਬੁੱਧੀ ਵਿਚ ਪਹਿਲਾ ਸਥਾਨ ਅੰਸ਼ ਘੋਗਾ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ, ਦੂਜਾ ਸਥਾਨ ਚਾਹਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਅਤੇ ਤੀਜਾ ਸਥਾਨ ਹਰਮਨਜੋਤ ਸਿੰਘ ਸਰਕਾਰੀ ਹਾਈ ਸਕੂਲ ਸਤੀਏਵਾਲਾ ਨੇ ਪ੍ਰਾਪਤ ਕੀਤਾ। ਇਸੇ ਸਬ ਥੀਮ ਵਿਚ ਸੀਨਿਅਰ ਵਰਗ ਵਿੱਚੋਂ ਪਹਿਲਾ ਸਥਾਨ ਅਰਸ਼ਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਨੇ, ਦੂਜਾ ਸਥਾਨ ਪੂਨਮ ਰਾਣੀ ਸਕੂਲ ਆਫ਼ ਐਮੀਨੈਂਸ ਮਮਦੋਟ ਅਤੇ ਤੀਜਾ ਸਥਾਨ ਹਰਸਿਮਰਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ ਨੇ ਪ੍ਰਾਪਤ ਕੀਤਾ। ਸਬ-ਥੀਮ ਹਰੀ ਊਰਜਾ ਅਤੇ ਵਾਤਾਵਰਣ ਸੰਭਾਲ ਵਿੱਚ ਪਹਿਲਾ ਸਥਾਨ ਸੀਰਤ ਕੌਰ ਸਰਕਾਰੀ ਮਿਡਲ ਸਕੂਲ ਦੋਨਾ ਭਦਰੂ, ਦੂਜਾ ਸਥਾਨ ਧਰਮਵੀਰ ਸਿੰਘ ਸਰਕਾਰੀ ਹਾਈ ਸਕੂਲ ਝੰਡੂਵਾਲਾ ਅਤੇ ਤੀਜਾ ਸਥਾਨ ਸਾਹਿਲ ਸਰਕਾਰੀ ਮਿਡਲ ਸਕੂਲ ਫਾਰੂਵਾਲਾ ਨੇ ਪ੍ਰਾਪਤ ਕੀਤਾ। ਨੌਵੀਂ ਅਤੇ ਦਸਵੀਂ ਵਿੱਚੋਂ ਪ੍ਰਿੰਸ ਸਿੰਘ ਪੀਐੱਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਨਾਂ ਮੱਤੜ ਨੇ ਪਹਿਲਾਂ ਸਥਾਨ ਹਾਸਲ ਕੀਤਾ, ਦੂਜਾ ਸਥਾਨ ਗੁਰਭੇਜ ਸਿੰਘ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਅਤੇ ਤੀਸਰਾ ਸਥਾਨ ਕਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਾ ਹਾਜੀ ਨੇ ਪ੍ਰਾਪਤ ਕੀਤਾ। ਸਬ-ਥੀਮ ਰਵਾਇਤੀ ਖੇਤੀਬਾੜੀ ਪ੍ਰਥਾਵਾਂ ਵਿਚ ਪਹਿਲਾ ਸਥਾਨ ਗੁਰਲੀਨ ਕੌਰ ਸਰਕਾਰੀ ਹਾਈ ਸਕੂਲ ਮੋਹਨ ਕੇ ਹਿਠਾੜ, ਦੂਜਾ ਸਥਾਨ ਗੁਰਬੀਰ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਅਤੇ ਤੀਜਾ ਸਥਾਨ ਸਾਹਿਬ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਨੇ ਪ੍ਰਾਪਤ ਕੀਤਾ। ਸਬ-ਥੀਮ ਵਿਗਿਆਨ ਅਤੇ ਪੇਂਡੂ ਕਾਇਆ-ਕਲਪ ਵਿਚ ਪਹਿਲਾ ਸਥਾਨ ਸਿਮਰਨਜੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ, ਦੂਜਾ ਸਥਾਨ ਜਸਕੀਰਤ ਕੌਰ, ਸਰਕਾਰੀ ਹਾਈ ਸਕੂਲ ਮਨਸੂਰਦੇਵਾ ਅਤੇ ਤੀਜਾ ਸਥਾਨ ਸਮਰ ਸਿੰਘ, ਸਰਕਾਰੀ ਹਾਈ ਸਕੂਲ ਪਿੰਡੀ ਨੇ ਪ੍ਰਾਪਤ ਕੀਤਾ। ਸਬ-ਥੀਮ ਆਫ਼ਤ ਪ੍ਰਬੰਧਨ ਵਿੱਚ ਪਹਿਲਾ ਸਥਾਨ ਗੁਰਪ੍ਰੀਤ ਸਿੰਘ, ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ, ਦੂਜਾ ਸਥਾਨ ਪ੍ਰਿਯੰਕਾ ਰਾਣੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋਕੇ ਅਤੇ ਤੀਜਾ ਸਥਾਨ ਹਰਸੀਰਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋਕੇ ਬਹਿਰਾਮ ਨੇ ਪ੍ਰਾਪਤ ਕੀਤਾ। ਸਮਾਗਮ ਵਿਚ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਦੀ ਹੈੱਡ ਮਿਸਟਰੈੱਸ ਪ੍ਰਵੀਨ ਬਾਲਾ ਨੇ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਕੂਲ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਡੀਆਰਸੀ ਦਿਨੇਸ਼ ਚੌਹਾਨ ਜ਼ਿਲ੍ਹਾ ਕੋਆਰਡੀਨੇਟਰ ਰਾਸ਼ਟਰੀ ਅਵਿਸ਼ਕਾਰ ਅਭਿਆਨ, ਸੰਦੀਪ ਕੁਮਾਰ ਜ਼ਿਲ੍ਹਾ ਕੋਆਰਡੀਨੇਟਰ ਚਿਲਡਰਨ ਸਾਇੰਸ ਕਾਂਗਰਸ, ਬੀਆਰਸੀ ਕਮਲ ਵਧਵਾ, ਬੀਆਰਸੀ ਗੁਰਦੇਵ ਸਿੰਘ, ਇੰਦਰਪਾਲ ਸਿੰਘ, ਅਮਿਤ ਕੁਮਾਰ ਆਨੰਦ, ਗੁਰਦੇਵ ਸਿੰਘ, ਰਾਜੀਵ ਸ਼ਰਮਾ ਸਮੇਤ ਹੋਰ ਅਧਿਆਪਕ ਅਤੇ ਪਤਵੰਤੇ ਹਾਜ਼ਰ ਸਨ।