- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮਧਾਮ ਨਾਲ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ, ਖੁਸ਼ੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਾਰਿਆ ਵੱਲੋ ਮਿਲ ਕੇ ਮਾਤਾ ਲਕਸ਼ਮੀ ਜੀ ਦੀ ਪੂਜਾ ਕੀਤੀ ਗਈ। ਇਸ ਮੌਕੇ ਕਾਲਜ ਦੇ ਵਿਹੜੇ ਨੂੰ ਰੰਗ-ਬਿਰੰਗੀਆਂ ਲਾਈਟਾਂ ਅਤੇ ਸੁੰਦਰ ਸਜਾਵਟ ਨਾਲ ਸਜਾਇਆ ਗਿਆ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਇਸ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕਾਲਜ ਦੀਆਂ ਸਾਰੀਆਂ ਕਲਾਸਾਂ ਅਤੇ ਸਮੁੱਚੇ ਕਾਲਜ ਨੂੰ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਸੀ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੰਗੋਲੀ, ਰੰਗ-ਬਿਰੰਗੀਆਂ ਲਾਈਟਾਂ ਅਤੇ ਹੋਰ ਸਜਾਵਟੀ ਸਮੱਗਰੀ ਨਾਲ ਕਾਲਜ ਦੇ ਹਰ ਕੋਨੇ ਨੂੰ ਰੌਸ਼ਨ ਕਰ ਦਿੱਤਾ। ਵਿਦਿਆਰਥੀਆਂ ਦੀ ਇਸ ਮਿਹਨਤ ਅਤੇ ਉਤਸ਼ਾਹ ਨੇ ਦੀਵਾਲੀ ਦੇ ਤਿਉਹਾਰ ਦੀ ਖੁਸ਼ੀ ਨੂੰ ਹੋਰ ਵੀ ਵਧਾ ਦਿੱਤਾ। ਇਸ ਮੌਕੇ ਮਿਠਾਈਆਂ ਵੰਡ ਕੇ ਇੱਕ-ਦੂਜੇ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੀਵਾਲੀ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ, ਬੁਰਾਈ ਤੋਂ ਚੰਗਿਆਈ ਵੱਲ ਅਤੇ ਨਿਰਾਸ਼ਾ ਤੋਂ ਆਸ ਵੱਲ ਵਧਣ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਤਿਉਹਾਰ ਆਪਸੀ ਪਿਆਰ, ਸਾਂਝ, ਭਾਈਚਾਰੇ ਅਤੇ ਖੁਸ਼ੀਆਂ ਨਾਲ ਮਨਾਉਣਾ ਚਾਹੀਦਾ ਹੈ।ਉਨ੍ਹਾਂ ਨੇ ਸਾਰਿਆਂ ਨੂੰ ਵਾਤਾਵਰਣ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਵੀ ਕੀਤੀ।ਅੰਤ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇੱਕ-ਦੂਜੇ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ।ਸਾਰੇ ਸਟਾਫ ਨੂੰ ਦੀਵਾਲੀ ਦੇ ਤੋਹਫੇ ਵੰਡੇ ਗਏ। ਇਸ ਤਰ੍ਹਾਂ ਕਾਲਜ ਵਿੱਚ ਦੀਵਾਲੀ ਦਾ ਤਿਉਹਾਰ ਖੁਸ਼ੀ, ਉਤਸ਼ਾਹ ਅਤੇ ਆਪਸੀ ਸਾਂਝ ਦੇ ਮਾਹੌਲ ਵਿੱਚ ਯਾਦਗਾਰੀ ਬਣ ਗਿਆ। ਇਸ ਵਧਾਈ ਮੌਕੇ ਸਮੂਹ ਕਾਲਜ ਸਟਾਫ ਪ੍ਰਿੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਰਮਨਦੀਪ ਕੌਰ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਸ਼ਿਵੇਨ ਕਬੋਜ, ਕਰਮਜੀਤ ਕੌਰ, ਤਾਨੀਆ, ਆਂਚਲ, ਪ੍ਰਵੀਨ ਗੁਪਤਾ ਆਦਿ ਸ਼ਾਮਲ ਸਨ।