ਦੀਪਕ ਸ਼ਰਮਾ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ’ਚ ਸ਼ਾਮਲ
ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਵਿਚ ਦਰਜਨ ਭਰ ਪਰਿਵਾਰ ਹੋਏ ਭਾਜਪਾ ਵਿਚ ਸ਼ਾਮਲ
Publish Date: Sat, 21 Feb 2026 04:48 PM (IST)
Updated Date: Sat, 21 Feb 2026 04:51 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਫਿਰੋਜ਼ਪੁਰ : ਗੁਰੂਹਰਸਹਾਏ ਵਿਚ ਅੱਜ ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ ਕਰੀਬ ਦਰਜਨ ਭਰ ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਇੱਕ ਸਧਾਰਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਨਵੇਂ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਉਹ ਕੇਂਦਰ ਵਿਚ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਭਾਜਪਾ ਪ੍ਰਤੀ ਭਰੋਸਾ ਵਧਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਅਤੇ ਮਜ਼ਬੂਤ ਨੇਤ੍ਰਿਤਵ ਨੂੰ ਦੇਖਦੇ ਹੋਏ ਉਹਨਾਂ ਨੇ ਪਾਰਟੀ ਨਾਲ ਕਦਮ ਮਿਲਾਉਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਲੋਕ ਧੜਾਧੜ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਦੇਸ਼ ਅਤੇ ਰਾਜ ਦਾ ਸਰਬ ਪੱਖੀ ਵਿਕਾਸ ਕਰਨਾ ਹੈ ਅਤੇ ਭਾਜਪਾ ਹਮੇਸ਼ਾ ਲੋਕ-ਭਲਾਈ ਦੇ ਕੰਮਾਂ ਲਈ ਵਚਨਬੱਧ ਰਹੀ ਹੈ। ਦੀਪਕ ਸ਼ਰਮਾ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕ ਭਾਜਪਾ ਨੂੰ ਭਾਰੀ ਸਮਰਥਨ ਦੇਣਗੇ ਅਤੇ ਇਸ ਵਾਰ ਰਾਜ ਵਿਚ ਵੀ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਉਪਲਬਧੀਆਂ ਬਾਰੇ ਜਾਣੂ ਕਰਵਾ ਰਹੇ ਹਨ ਅਤੇ ਲੋਕਾਂ ਦਾ ਉਤਸ਼ਾਹ ਦਿਨੋਂ-ਦਿਨ ਵੱਧ ਰਿਹਾ ਹੈ। ਇਸ ਮੌਕੇ ਹਰਚਰਨ ਸਿੰਘ ਭੰਡਾਰੀ, ਜੋਗਾ ਸਿੰਘ, ਰਾਖੀ ਰਾਣੀ ਤੋਂ ਇਲਾਵਾ ਅਨੇਕਾਂ ਆਗੂ ਵੀ ਹਾਜ਼ਰ ਸਨ।