ਡਾ. ਅਭਿਸ਼ੇਕ ਅਰੋੜਾ ਨੂੰ ‘ਮਾਲਵਾ ਦੇ ਰਤਨ ਸਨਮਾਨ’
ਸਿਹਤ ਅਤੇ ਸਮਾਜ ਸੇਵਾ ਵਿਚ ਵਿਸ਼ੇਸ਼ ਯੋਗਦਾਨ ਲਈ ਡਾ. ਅਭਿਸ਼ੇਕ ਅਰੋੜਾ ਨੂੰ ‘ਮਾਲਵਾ ਦੇ ਰਤਨ ਸਨਮਾਨ’
Publish Date: Sun, 04 Jan 2026 03:46 PM (IST)
Updated Date: Sun, 04 Jan 2026 03:47 PM (IST)
ਸਟਾਫ ਰਿਪੋਰਟ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸਿਹਤ ਸੇਵਾਵਾਂ ਅਤੇ ਸਮਾਜ ਕਲਿਆਣ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਡਾ. ਅਭਿਸ਼ੇਕ ਅਰੋੜਾ ਨੂੰ ‘ਮਾਲਵਾ ਦੇ ਰਤਨ ਸਨਮਾਨ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਮਾਰੋਹ ਗੌਰਵਮਈ ਮਾਹੌਲ ਵਿਚ ਸੰਪੰਨ ਹੋਇਆ, ਜਿਸ ਵਿਚ ਖੇਤਰ ਦੀਆਂ ਕਈ ਪ੍ਰਸਿੱਧ ਹਸਤੀਆਂ ਨੇ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੋਗਾ ਤੋਂ ਵਿਧਾਇਕਾ ਸੁਸ਼ਰੀ ਅਮਨਦੀਪ ਕੌਰ ਅਰੋੜਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਾਗਰ ਸੇਤੀਆ (ਆਈਏਐੱਸ) ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਡਾਕਟਰੀ ਵਰਗ ਅਤੇ ਗਣਮਾਨਯ ਨਾਗਰਿਕ ਵੀ ਸਮਾਗਮ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਡਾ. ਅਭਿਸ਼ੇਕ ਅਰੋੜਾ ਵੱਲੋਂ ਸਿਹਤ ਖੇਤਰ ਵਿਚ ਦਿੱਤੀਆਂ ਜਾ ਰਹੀਆਂ ਲੋਕ-ਹਿਤੈਸ਼ੀ ਸੇਵਾਵਾਂ, ਮੁਫ਼ਤ ਮੈਡੀਕਲ ਕੈਂਪਾਂ ਦਾ ਆਯੋਜਨ ਅਤੇ ਜ਼ਰੂਰਤਮੰਦ ਮਰੀਜ਼ਾਂ ਲਈ ਲਗਾਤਾਰ ਕੀਤੇ ਜਾ ਰਹੇ ਯਤਨ ਸਮਾਜ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਸਮਾਜ ਵਿਚ ਸੇਵਾ, ਸਮਰਪਣ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ। ਸਨਮਾਨ ਪ੍ਰਾਪਤ ਕਰਦੇ ਹੋਏ ਡਾ. ਅਭਿਸ਼ੇਕ ਅਰੋੜਾ ਨੇ ਸਾਰੇ ਆਯੋਜਕਾਂ ਅਤੇ ਮੌਜ਼ੂਦ ਮਹਿਮਾਨਾਂ ਦਾ ਧੰਨਵਾਦ ਕੀਤਾ।