ਵੱਡੇ ਸੁਪਨੇ ਦੇਖੋ ਤੇ ਉਨ੍ਹਾਂ ਨੂੰ ਸਾਕਾਰ ਕਰੋ : ਅਰਚਨਾ ਜੈਨ
ਉੱਚੇ ਸੁਪਨੇ ਦੇਖੋ ਅਤੇ ਉਨ੍ਹਾਂ ਨੂੰ ਸਾਕਾਰ ਕਰੋ: ਅਰਚਨਾ ਜੈਨ
Publish Date: Sat, 16 May 2026 05:27 PM (IST)
Updated Date: Sat, 16 May 2026 05:27 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ, ਜ਼ੀਰਾ ਵਿਖੇ ਬਾਰਵੀਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦੇ ਮੌਕੇ ’ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੈਡਲਾਂ ਅਤੇ ਸਨਮਾਨ ਪੱਤਰਾਂ ਨਾਲ ਨਿਵਾਜਿਆ ਗਿਆ। ਸਕੂਲ ਦੇ ਮੈਨੇਜਰ ਹਰੀਸ਼ ਜੈਨ ਅਤੇ ਐਕਟਿਵ ਮੈਨੇਜਰ ਅਰਚਨਾ ਜੈਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਫਲਤਾ ਹਮੇਸ਼ਾ ਮਿਹਨਤ, ਲਗਨ ਤੇ ਅਨੁਸ਼ਾਸਨ ਦਾ ਨਤੀਜਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਆਪਣੇ ਟੀਚਿਆਂ ਪ੍ਰਤੀ ਇਮਾਨਦਾਰ ਰਹਿੰਦੇ ਹਨ, ਉਹ ਜੀਵਨ ਦੇ ਹਰ ਖੇਤਰ ਵਿਚ ਕਾਮਯਾਬੀ ਹਾਸਲ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕਿਰਨ ਅਗਰਵਾਲ ਅਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਖੁੱਲ੍ਹ ਕੇ ਸਰਾਹਨਾ ਕੀਤੀ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।