ਨਸ਼ੇ ਸਿਰਫ ਇਕ ਵਿਅਕਤੀ ਨੂੰ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਗੰਭੀਰ ਨੁਕਸਾਨ ਪਹੁੰਚਾਉਂਦੇ : ਕਟਾਰੀਆ
ਨਸ਼ੇ ਸਿਰਫ ਇਕ ਵਿਅਕਤੀ ਨੂੰ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਗੰਭੀਰ ਨੁਕਸਾਨ ਪਹੁੰਚਾਉਂਦੇ : ਕਟਾਰੀਆ
Publish Date: Tue, 13 Jan 2026 03:43 PM (IST)
Updated Date: Tue, 13 Jan 2026 03:45 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦੇ ਦੂਜੇ ਪੜਾਅ ਵਿੱਚ ਨਗਰ ਪੰਚਾਇਤ ਮਖੂ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਆਪ’ ਆਗੂ ਮਨਜਿੰਦਰ ਸਿੰਘ ਦੀ ਅਗਵਾਈ ਵਿਚ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ ਵੱਲੋਂ ਵਾਰਡ ਨੰਬਰ 11 ’ਚ ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦੌਰਾਨ ਨਸ਼ਿਆਂ ਨੂੰ ਨਾ ਕਰੋ, ਸਿਹਤ ਮੰਦ ਜੀਵਨ-ਖੁਸ਼ਹਾਲ ਪਿੰਡ ਅਤੇ ਨਸ਼ੇ ਛਡੋ, ਭਵਿੱਖ ਬਣਾਓ ਵਰਗੇ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਨਸ਼ਿਆਂ ਦੇ ਵੱਧਦੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਸੁਚੇਤ ਕਰਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੀ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਨਾ ਹੈ। ਨਸ਼ੇ ਸਿਰਫ ਇਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਿਲਾਫ ਲੜਾਈ ਸਿਰਫ ਸਰਕਾਰ ਜਾਂ ਪੁਲਿਸ ਪ੍ਰਸ਼ਾਸ਼ਨ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜਿੰਮੇਵਾਰੀ ਹੈ। ਇਸ ਮੌਕੇ ‘ਆਪ’ ਆਗੂ ਮਨਜਿੰਦਰ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ਹਿਰ ਵਿੱਚ ਰੈਲੀਆਂ ਕੱਢੀਆਂ ਜਾ ਰਹੀਆਂ ਹਨ ਜਿਸ ਦਾ ਮੁੱਖ ਮਕਸਦ ਨਸ਼ੇ ਰੂਪੀ ਕੋਹੜ ਦੇ ਖਿਲਾਫ ਇੱਕ ਲੋਕ ਲਹਿਰ ਨੂੰ ਪੈਦਾ ਕਰਨਾ ਹੈ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਇਸ ਮੌਕੇ ਹੀਰਾ ਗਿੱਲ, ਸੋਨੂੰ ਸੂਦ, ਹੀਰਾ ਸਿੰਘ ਐਮਸੀ ਆਦਿ ਹਾਜ਼ਰ ਸਨ।