7 ਕਿੱਲੇ ਨਾੜ ਤੇ 3 ਕਿੱਲੇ ਕਣਕ ਸੜੀ
ਬਿਜਲੀ ਦੇ ਸ਼ਾਰਟ ਸਰਕਟ ਕਾਰਨ 7 ਕਿੱਲੇ ਦੇ ਕਰੀਬ ਨਾੜ ਅਤੇ 3 ਕਿੱਲੇ ਦੇ ਕਰੀਬ ਕਣਕ ਸੜ ਕੇ ਸੁਆਹ
Publish Date: Sat, 18 Apr 2026 04:11 PM (IST)
Updated Date: Sat, 18 Apr 2026 04:12 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਜ਼ੀਰਾ ਦੇ ਸਨ੍ਹੇਰ ਰੋਡ ਤੇ ਅੱਜ ਦੇਰ ਸ਼ਾਮ ਬਿਜਲੀ ਦੇ ਸ਼ਾਰਟ ਸਰਕਟ ਕਾਰਨ 7 ਕਿੱਲੇ ਦੇ ਕਰੀਬ ਨਾੜ ਅਤੇ 3 ਕਿੱਲੇ ਦੇ ਕਰੀਬ ਕਣਕ ਸੜ ਕੇ ਸੁਆਹ ਹੋ ਜਾਣ ਦੀ ਖਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਬੀਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸਮਾਧੀ ਰੋਡ ਜ਼ੀਰਾ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਤੇਜ ਹਵਾ ਚੱਲਣ ਕਾਰਨ ਬਿਜਲੀ ਦੇ ਸ਼ਾਰਟ ਸਰਕਟ ਹੋ ਜਾਣ ਕਾਰਨ ਤਿੰਨ ਕਿੱਲੇ ਕਣਕ ਸੜ ਕੇ ਸੁਆਹ ਹੋ ਗਈ ਜਦਕਿ ਹਰਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਦਾ 7 ਕਿੱਲੇ ਦੇ ਕਰੀਬ ਨਾੜ ਸੜ ਕੇ ਸੁਆਹ ਹੋ ਗਿਆ। ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਅਤੇ ਨੇੜਲੇ ਪਿੰਡਾਂ ਦੇ ਕਿਸਾਨਾਂ ਵੱਲੋਂ 20 ਦੇ ਕਰੀਬ ਟਰੈਕਟਰਾਂ ਨਾਲ ਪੂਰੀ ਜੱਦੋ ਜਹਿਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਇਕ ਨੌਜਵਾਨ ਅੱਗ ਦੀ ਲਪੇਟ ਵਿਚ ਆਉਣ ਕਾਰਨ ਬੇਹੋਸ਼ ਹੋ ਗਿਆ, ਜਿਸ ਨੂੰ ਜ਼ੀਰਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ।