- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂ ਵਾਲਾ। ਮੱਲਾਂਵਾਲਾ ਦੇ ਕੋਲੋਂ ਬੂਟੇਵਾਲ ਨਹਿਰ ’ਚ ਦੋ ਜਗ੍ਹਾ ਤੋਂ ਪਾੜ ਪੈਣ ਦੀ ਖ਼ਬਰ ਮਿਲੀ ਹੈ। ਜਿਸ ਨਾਲ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ। ਪਿੰਡ ਦੇ ਲੋਕਾਂ ਵੱਲੋਂ ਨਹਿਰ ’ਚ ਪਏ ਪਾੜ ਨੂੰ ਬੰਨ੍ਹਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ। ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂ ਵਾਲਾ। ਮੱਲਾਂਵਾਲਾ ਦੇ ਕੋਲੋਂ ਬੂਟੇਵਾਲ ਨਹਿਰ ’ਚ ਦੋ ਜਗ੍ਹਾ ਤੋਂ ਪਾੜ ਪੈਣ ਦੀ ਖ਼ਬਰ ਮਿਲੀ ਹੈ। ਜਿਸ ਨਾਲ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ। ਪਿੰਡ ਦੇ ਲੋਕਾਂ ਵੱਲੋਂ ਨਹਿਰ ’ਚ ਪਏ ਪਾੜ ਨੂੰ ਬੰਨ੍ਹਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਲਗਪਗ ਤਿੰਨ ਘੰਟੇ ਤੋਂ ਉੱਪਰ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਪ੍ਰਸ਼ਾਸਨ ਜਾਂ ਨਹਿਰੀ ਵਿਭਾਗ ਵੱਲੋਂ ਅਜੇ ਤੱਕ ਕੋਈ ਵੀ ਅਧਿਕਾਰੀ ਮੌਕੇ ’ਤੇ ਨਹੀਂ ਪਹੁੰਚਿਆ। ਲਗਪਗ 100 ਕਿੱਲੇ ਤੋਂ ਉੱਪਰ ਝੋਨਾ ਨੁਕਸਾਨਿਆ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਹਿਰਾਂ ’ਚ ਕਿਸੇ ਤਰ੍ਹਾਂ ਦੀ ਵੀ ਸਫਾਈ ਨਹੀਂ ਕਰਵਾਈ ਗਈ, ਜਿਸ ਕਾਰਨ ਬਹੁਤ ਵੱਡੀ ਮਾਤਰਾ ’ਚ ਕਲਾਲੀ ਹੋਣ ਕਾਰਨ ਬੰਨ੍ਹ ਟੁੱਟ ਰਹੇ ਹਨ। ਪ੍ਰਸ਼ਾਸਨ ਵੱਲੋਂ ਇੰਨੇ ਵੱਡੇ ਪੱਧਰ ’ਤੇ ਅਣਗਹਿਲੀ ਕਾਰਨ ਕਿਸਾਨਾਂ ਕੋਲ ਧਰਨੇ ਅਤੇ ਖੁਦਕੁਸ਼ੀਆਂ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਬਚਦਾ।
.jpg)