ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ’ਚ ਅਰਥ ਡੇਅ ਮਨਾਇਆ
ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਵਿਚ ਅਰਥ ਡੇਅ ਮਨਾਇਆ
Publish Date: Wed, 22 Apr 2026 03:41 PM (IST)
Updated Date: Wed, 22 Apr 2026 03:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ’ਚ ਅਰਥ ਡੇਅ ਮਨਾਇਆ ਗਿਆ। ਇਸ ਦੌਰਾਨ ਸਕੂਲ ਪਰਿਵਾਰ ਵੱਲੋਂ ਵਾਤਾਵਰਣ ਦੀ ਰੱਖਿਆ ਪ੍ਰਤੀ ਜਾਗਰੂਕਤਾ ਦਾ ਪ੍ਰਦਰਸ਼ਨ ਕੀਤਾ ਗਿਆ। ਸਮਾਗਮ ਦੀ ਅਗਵਾਈ ਮੈਨੇਜਰ ਹਰੀਸ਼ ਜੈਨ ਗੋਗਾ, ਐਕਟਿਵ ਮੈਨੇਜਰ ਅਰਚਨਾ ਜੈਨ, ਪ੍ਰਿੰਸੀਪਲ ਕਿਰਨ ਅਗਰਵਾਲ ਅਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਵੱਲੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਹਰੀਸ਼ ਜੈਨ ਨੇ ਕਿਹਾ ਕਿ ਧਰਤੀ ਸਾਡਾ ਸਾਂਝਾ ਘਰ ਹੈ ਅਤੇ ਇਸ ਦੀ ਸੰਭਾਲ ਹਰ ਇਕ ਦੀ ਜ਼ਿੰਮੇਵਾਰੀ ਹੈ। ਅਰਚਨਾ ਜੈਨ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਨਾਲ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਪ੍ਰਿੰਸੀਪਲ ਕਿਰਨ ਅਗਰਵਾਲ ਨੇ ਵਾਤਾਵਰਣ ਦੀ ਰੱਖਿਆ ਲਈ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਅਪੀਲ ਕੀਤੀ, ਜਦਕਿ ਡਾ. ਸ਼ਾਲੂ ਸੂਦ ਨੇ ਪ੍ਰਕਿਰਤੀ ਨਾਲ ਸਾਂਝ ਬਣਾਕੇ ਜੀਵਨ ਜਿਉਣ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਇਸ ਮੌਕੇ ਅਧਿਆਪਕਾ ਪੂਨਮ ਅਰੋੜਾ,ਰਜਨੀ ਬਾਲਾ, ਮੇਘਾ, ਮੋਨਿਕਾ ਨਰੂਲਾ, ਮੀਨਾਕਸ਼ੀ ਅਤੇ ਸੋਨੀਆਂ ਸ਼ਰਮਾ ਨੇ ਵਿਦਿਆਰਥੀਆਂ ਦੀ ਰਹਿਨੁਮਾਈ ਕਰਦਿਆਂ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਦਿਵਾਇਆ ਗਿਆ।