- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਮੁਤਾਬਕ ਈਡੀ ਦੀ ਟੀਮ ਘਰ ਦੇ ਅੰਦਰ ਮੌਜੂਦ ਹੈ ਅਤੇ ਪਰਿਵਾਰਕ ਮੈਂਬਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਘਰ ਵਿੱਚ ਮੌਜੂਦ ਰਿਕਾਰਡ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਈਡੀ ਦੇ ਕਿਸੇ ਵੀ ਅਧਿਕਾਰੀ ਵੱਲੋਂ ਇਸ ਕਾਰਵਾਈ ਦੇ ਕਾਰਨਾਂ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ ।

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫ਼ਿਰੋਜ਼ਪੁਰ: ਫਿਰੋਜ਼ਪੁਰ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵੀਰਵਾਰ ਤੜਕਸਾਰ ਈਡੀ ਦੀ ਟੀਮ ਵੱਲੋਂ ਇੱਕ ਪ੍ਰਾਪਰਟੀ ਡੀਲਰ ਦੇ ਘਰ ਛਾਪੇਮਾਰੀ ਕੀਤੀ ਗਈ।
ਸੂਤਰਾਂ ਮੁਤਾਬਕ ਉਕਤ ਵਿਅਕਤੀ ਦੇ ਕਿਸੇ ਕਰੀਬੀ ਦੀ ਜਲੰਧਰ ਵਿਖੇ ਇਮੀਗ੍ਰੇਸ਼ਨ ਫਰਮ ਨਾਲ ਜੁੜੇ ਕਿਸੇ ਮਾਮਲੇ ਨੂੰ ਲੈ ਕੇ ਇਹ ਰੇਡ ਹੋ ਸਕਦੀ ਹੈ ।
ਜਾਣਕਾਰੀ ਮੁਤਾਬਕ ਈਡੀ ਦੀ ਟੀਮ ਘਰ ਦੇ ਅੰਦਰ ਮੌਜੂਦ ਹੈ ਅਤੇ ਪਰਿਵਾਰਕ ਮੈਂਬਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਘਰ ਵਿੱਚ ਮੌਜੂਦ ਰਿਕਾਰਡ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਹਾਲਾਂਕਿ ਅਜੇ ਤੱਕ ਈਡੀ ਦੇ ਕਿਸੇ ਵੀ ਅਧਿਕਾਰੀ ਵੱਲੋਂ ਇਸ ਕਾਰਵਾਈ ਦੇ ਕਾਰਨਾਂ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ । ਜਿਵੇਂ ਹੀ ਇਸ ਮਾਮਲੇ ਨਾਲ ਜੁੜੀ ਹੋਰ ਜਾਣਕਾਰੀ ਸਾਹਮਣੇ ਆਉਂਦੀ ਹੈ, ਤਾਂ ਅਪਡੇਟ ਕੀਤਾ ਜਾਵੇਗਾ ।