ਵਿੱਦਿਅਕ ਸੈਸ਼ਨ 2026-27 ਲਈ ਸਿੱਖਿਆ ਵਿਭਾਗ ਵੱਲੋਂ ‘ਦਾਖਲਾ ਮੁਹਿੰਮ’ ਸ਼ੁਰੂ
ਵਿੱਦਿਅਕ ਸੈਸ਼ਨ 2026-27 ਲਈ ਸਿੱਖਿਆ ਵਿਭਾਗ ਵੱਲੋਂ ‘‘ਦਾਖਲਾ ਮੁਹਿੰਮ’’ ਸ਼ੁਰੂ
Publish Date: Wed, 11 Feb 2026 07:00 PM (IST)
Updated Date: Wed, 11 Feb 2026 07:02 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਜ਼ਿਲ੍ਹਾ ਸਿੱਖਿਆ ਅਫਸਰ ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਕਮਲ ਅਰੋੜਾ ਦੇ ਹੁਕਮਾਂ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਮਦੋਟ ਜਸਵਿੰਦਰ ਸਿੰਘ ਰਹਿਨੁਮਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਘੁੱਲਾ ਦੇ ਸਮੂਹ ਸਟਾਫ ਵੱਲੋਂ ਸੈਂਟਰ ਹੈੱਡ ਟੀਚਰ ਗੁਰਦੀਪ ਸਿੰਘ ਦੀ ਅਗਵਾਈ ਵਿਚ ਪਿੰਡ ਚੱਕ ਮੇਘਾ ਵਿਰਾਨ ਵਿਖੇ ਨਵੇਂ ਦਾਖਲੇ ਸੈਸ਼ਨ 2026-27 ਦੇ ਸਬੰਧ ਵਿਚ ਪਿੰਡ ਦੇ ਹਰੇਕ ਘਰ ਤੱਕ ਪਹੁੰਚ ਕੀਤੀ ਗਈ। ਇਸ ਸਬੰਧੀ ਸਕੂਲ ਮੁੱਖ ਅਧਿਆਪਕ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਪ੍ਰਾਇਵੇਟ ਸਕੂਲ ਜਾਣ ਵਾਲੇ ਬੱਚਿਆਂ ਦੇ ਮਾਪਿਆਂ ਦੇ ਘਰਾਂ ਵਿਚ ਜਾ ਕੇ ਸੈਂਟਰ ਹੈੱਡ ਟੀਚਰ ਗੁਰਦੀਪ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਘੁੱਲਾ ਦੇ ਸਮੂਹ ਸਟਾਫ ਨੇ ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੂਲਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸੈਂਟਰ ਹੈੱਡ ਟੀਚਰ ਵੱਲੋਂ ਬਹੁਤ ਹੀ ਸੁਚੱਜੇ ਢੰਗ ਸਕੂਲਾਂ ਵਿਚ ਪੜਾਈ ਦੇ ਨਾਲ-ਨਾਲ ਹੋਰ ਮਿਲਦੀਆਂ ਸਹੂਲਤਾਂ ਜਿਵੇਂ ਕਿ ਮੁਫਤ ਕਿਤਾਬਾਂ, ਵਰਦੀਆਂ, ਕੰਪਿਊਟਰ ਸਿੱਖਿਆ, ਦੁਪਹਿਰ ਦਾ ਖਾਣਾ/ਫਰੂਟ, ਸਾਫ ਪਾਣੀ, ਸਮਾਰਟ ਕਲਾਸ ਰੂਮ, ਪ੍ਰਾਇਮਰੀ ਸਕੂਲ ਖੇਡਾਂ ਅਤੇ ਸਹਿ-ਵਿੱਦਿਅਕ ਸਰਗਰਮੀਆਂ ਸਬੰਧੀ ਜਾਣਕਾਰੀ ਦਿੱਤੀ ਗਈ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਘੁੱਲਾ ਵਿਚ ਵੱਧ ਬੱਚਿਆਂ ਦੇ ਦਾਖਲੇ ਕਰਵਾਉਣ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੈਂਟਰ ਹੈੱਡ ਟੀਚਰ ਗੁਰਦੀਪ ਸਿੰਘ, ਸਕੂਲ ਮੁੱਖ ਅਧਿਆਪਕ ਕੁਲਵੰਤ ਸਿੰਘ, ਮਾਸਟਰ ਦਲਜੀਤ ਕੁਮਾਰ, ਮਾਸਟਰ ਵਿਕਾਸ ਅਤੇ ਬਿੰਦਰ ਕੌਰ ਪ੍ਰੀ ਪ੍ਰਾਇਮਰੀ ਟੀਚਰ ਹਾਜ਼ਰ ਸਨ।