ਜ਼ਿਲ੍ਹਾ ਵਾਸੀ ਪੂਰੇ ਉਤਸ਼ਾਹ ਨਾਲ ਗਣਤੰਤਰ ਦਿਵਸ ਸਮਾਗਮ ’ਚ ਹੋਣ ਸ਼ਾਮਲ : ਡਾ. ਸਤਿੰਦਰ ਸਿੰਘ
ਸਿੱਖਿਆ ਵਿਭਾਗ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਜ਼ੋਰਾਂ ’ਤੇ
Publish Date: Wed, 21 Jan 2026 05:38 PM (IST)
Updated Date: Wed, 21 Jan 2026 05:39 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ 2026 ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈਏਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀਸੀ ਦਫ਼ਤਰ ਵਿਖੇ ਮਨਾਇਆ ਜਾ ਰਿਹਾ ਹੈ। ਇਹ ਸੱਭਿਆਚਾਰਕ ਗਤੀਵਿਧੀਆਂ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਫਿਰੋਜ਼ਪੁਰ ਅਤੇ ਸੁਨੀਤਾ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਿ), ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸੈ ਸਿ), ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਅਗਵਾਈ ਹੇਠ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆ ਵੱਲੋਂ ਦੇਸ਼ ਭਗਤੀ, ਰਾਸ਼ਟਰੀ ਏਕਤਾ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਨ੍ਹਾ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਅਤੇ ਸਭਿਆਚਾਰਕ ਪ੍ਰੋਗਰਾਮ ਦੇ ਕੁਆਰਡੀਨੇਟਰ ਰਵੀ ਇੰਦਰ ਸਿੰਘ, ਈਸ਼ਵਰ ਸ਼ਰਮਾ, ਸਰਬਜੀਤ ਸਿੰਘ ਭਾਵੜਾ ਨੇ ਲਿਆ । ਉਨ੍ਹਾਂ ਦੱਸਿਆ ਕਿ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਕਰਵਾਈ ਜਾਵੇਗੀ। ਇਸ ਮੌਕੇ ਐੱਨਸੀਸੀ ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ ਨਾਲ ਸਕੂਲ ਬੈਂਡ ਦੀਆ ਟੀਮਾਂ, ਭਾਰਤ ਸਕਾਉਟ ਅਤੇ ਗਾਈਡ, ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸਬੰਧਤ ਕੋਰੀਓਗ੍ਰਾਫੀ ਬੱਚੇ ਪੇਸ਼ ਕਰਨਗੇ। ਅੱਜ ਦੀ ਰਿਹਰਸਲ ਕਨਟੋਨਮੈਂਟ ਬੋਰਡ ਦੇ ਗ੍ਰਾਊਂਡ ਵਿਖੇ ਕੀਤੀ ਗਈ। ਡਾ. ਸਤਿੰਦਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ ਕੇ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ ਸੋ ਇਸ ਮੌਕੇ ਨਾ ਕਿ ਕੇਵਲ ਬੱਚਿਆਂ ਜਾਂ ਸਰਕਾਰੀ ਕਰਮਚਾਰੀ, ਬਲਕਿ ਜ਼ਿਲ੍ਹਾ ਵਾਸੀ ਵੀ ਪ੍ਰੋਗਰਾਮ ਵਿਚ ਉਤਸਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਦਫਤਰ ਤੋਂ ਸਰਬਜੀਤ ਸਿੰਘ ਟੁਰਨਾ, ਜਗਦੇਵ ਸਿੰਘ, ਸੁਖਚੈਨ ਸਿੰਘ ਅਤੇ ਨਵਿੰਦਰ ਕੁਮਾਰ, ਅਕਸ਼ ਕੁਮਾਰ ਦੀ ਅਗਵਾਈ ਹੇਠ ਬੱਚਿਆ ਨੂੰ ਰਿਫਰੈਸ਼ਮੈਂਟ ਦਿੱਤੀ ਗਈ।