15 ਵਿਸ਼ੇਸ਼ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਦਿਵਿਆਂਗ ਵਿਦਿਆਰਥੀਆਂ ਲਈ ਸਿੱਖਿਆ ਵਿਭਾਗ ਦਾ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ
Publish Date: Wed, 21 Jan 2026 05:36 PM (IST)
Updated Date: Wed, 21 Jan 2026 05:39 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪਰ : ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੰਤਰੀ ਪੰਜਾਬ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਵਿਖੇ ਦਿਵਿਆਂਗ ਵਿਦਿਆਰਥੀਆਂ ਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਚੁੱਕਿਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸੁਨੀਤਾ ਰਾਣੀ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਨਿਯੁਕਤ ਹੋਣ ਵਾਲੇ 15 ਵਿਸ਼ੇਸ਼ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਦੌਰਾਨ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਇਹ ਨਿਯੁਕਤੀਆਂ ਪੰਜਾਬ ਸਰਕਾਰ ਦੀ ਦਿਵਿਆਂਗ ਵਿਦਿਆਰਥੀਆਂ ਨੂੰ ਸਮਾਨ, ਗੁਣਵੱਤਾ ਭਰੀ ਅਤੇ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਪ੍ਰਤੀਕ ਹਨ। ਨਵੀਂ ਨਿਯੁਕਤੀ ਹਾਸਲ ਕਰਨ ਵਾਲੇ ਵਿਸ਼ੇਸ਼ ਅਧਿਆਪਕਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਦੇ ਆਧਾਰ ’ਤੇ ਸਟੇਸ਼ਨ ਅਲਾਟ ਕੀਤੇ ਗਏ ਹਨ ਤਾਂ ਜੋ ਸਕੂਲਾਂ ਵਿੱਚ ਦਿਵਿਆਂਗ ਬੱਚਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸਹਾਇਤਾ ਮਿਲ ਸਕੇ। ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਾ ਰਾਣੀ ਨੇ ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਸ਼ੇਸ਼ ਅਧਿਆਪਕ ਦਿਵਿਆਂਗ ਵਿਦਿਆਰਥੀਆਂ ਦੀ ਸਮਰੱਥਾ ਨੂੰ ਨਿਖਾਰਨ ਵਿਚ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਤੋਂ ਪੂਰੀ ਨਿਸ਼ਠਾ, ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਨਵੇਂ ਅਧਿਆਪਕਾਂ ਨੂੰ ਵਿਭਾਗੀ ਨਿਯਮਾਂ ਅਨੁਸਾਰ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਨਿਯੁਕਤੀ ਪ੍ਰਕਿਰਿਆ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਕੂਲਾਂ ਵਿੱਚ ਦਿਵਿਆਂਗ ਵਿਦਿਆਰਥੀਆਂ ਲਈ ਸਿੱਖਿਆਕ ਵਾਤਾਵਰਨ ਹੋਰ ਸੁਧਰੇਗਾ ਅਤੇ ਉਹ ਮੁੱਖਧਾਰਾ ਦੀ ਸਿੱਖਿਆ ਨਾਲ ਜੁੜ ਕੇ ਆਪਣੀ ਪੂਰੀ ਸਮਰੱਥਾ ਵਿਕਸਿਤ ਕਰ ਸਕਣਗੇ। ਇਸ ਮੌਕੇ ਬੀਪੀਈਓ ਭੁਪਿੰਦਰ ਸਿੰਘ, ਸਰਬਜੀਤ ਸਿੰਘ ਟੁਰਨਾ ਏਪੀਸੀ ਜਨਰਲ, ਪਵਨ ਮਦਾਨ, ਕ੍ਰਿਸ਼ਨ ਮੋਹਨ ਚੌਬੇ, ਜਗਦੇਵ ਸਿੰਘ ਆਦਿ ਹਾਜ਼ਰ ਸਨ।