ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਸੀਐੱਮ ਦੇ ਪੁਤਲੇ ਫੂਕੇ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਗਏ
Publish Date: Mon, 19 Jan 2026 06:50 PM (IST)
Updated Date: Mon, 19 Jan 2026 06:54 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕ ਕੇ ਨਾਅਰੇਬਾਜੀ ਕੀਤੀ ਗਈ । ਇਸ ਮੌਕੇ ਪਿੰਡ ਲਹਿਰਾ ਰੋਹੀ ਵਿਖੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਚਾਰ ਸਕੱਤਰ ਗੁਰਭਾਗ ਸਿੰਘ ਮਰੂੜ, ਜੁਗਰਾਜ ਸਿੰਘ ਫੇਰੋਕੇ,ਗੁਲਜ਼ਾਰ ਸਿੰਘ ਗੋਗੋਆਣੀ, ਬੂਟਾ ਸਿੰਘ ਲਹਿਰਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਪੁਲੀਸ ਨੇ ਮੁੱਖ ਮੰਤਰੀ ਦੇ ਹੁਕਮਾਂ ਨਾਲ ਕਿਸਾਨਾਂ ’ਤੇ ਹਮਲਾ ਕੀਤਾ ਉਨ੍ਹਾਂ ’ਤੇ ਪਰਚੇ ਕਰਕੇ ਜੇਲ੍ਹਾਂ ਵਿਚ ਬੰਦ ਕੀਤਾ, ਕਿਸਾਨਾਂ ਦਾ ਸਮਾਨ ਟਰਾਲੀਆਂ, ਗੈਸ ਸਿਲੰਡਰ, ਭਾਂਡੇ ਚੋਰੀ ਕੀਤੇ ਗਏ। ਪੰਜਾਬ ਦੇ ਪਿੰਡਾਂ ਵਿਚ ਜਬਰਦਸਤੀ ਚਿੱਪ ਵਾਲੇ ਮੀਟਰ ਆਦਿ ਆਦਿ ਦਾ ਇਨਸਾਫ ਲੈਣ ਲਈ ਕਿਸਾਨਾਂ ਨੇ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਮੰਗਿਆ, ਮੁੱਖ ਮੰਤਰੀ ਨੇ ਕਿਸਾਨ ਮਜ਼ਦੂਰ ਮੋਰਚਾ ਨਾਲ਼ ਮੀਟਿੰਗ ਕੀਤੀ ਜੋ ਬੇਸਿੱਟਾ ਰਹੀ। ਕਿਸਾਨ ਮਜ਼ਦੂਰ ਮੋਰਚਾ ਨੇ ਮੁੱਖ ਮੰਤਰੀ ਨੂੰ ਮਜੀਠਾ ਰੈਲੀ ਦੌਰਾਨ ਸਵਾਲ ਕਰਨ ਦਾ ਐਲਾਨ ਕੀਤਾ ਤਾਂ ਰਾਤ ਸਮੇਂ ਪੁਲਿਸ ਨੇ ਕਿਸਾਨ ਆਗੂਆਂ ਨੂੰ ਘਰਾਂ ਵਿੱਚੋਂ ਚੁੱਕ ਲਿਆ। ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਦਬਾਉਣ ਦੇ ਸੁਪਨੇ ਲੈਣੇ ਬੰਦ ਕਰੇ ਅਤੇ ਜੇਲਾਂ ਵਿਚ ਬੰਦ ਕਿਸਾਨ ਆਗੂਆਂ ਨੂੰ ਜਲਦ ਰਿਹਾ ਕਰੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਜੁਗਰਾਜ ਸਿੰਘ ਫੇਰੋਕੇ, ਗੁਲਜ਼ਾਰ ਸਿੰਘ ਗੋਗੋਆਣੀ, ਬੂਟਾ ਸਿੰਘ ਲਹਿਰਾ, ਸਤਵੀਰ ਕੌਰ ਝਤਰਾ, ਰਾਜਵੀਰ ਸਿੰਘ, ਸੁਖਦੇਵ ਸਿੰਘ ਤਲਵੰਡੀ, ਸੰਜੀਵ ਸਿੰਘ, ਗੁਰਜੰਟ ਸਿੰਘ ਲਹਿਰਾ,ਨਿਰਵੈਰ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।