ਮੁੱਦਕੀ ਵਿਖੇ ਲਗਾਇਆ ਅੱਠਵਾਂ ਆਯੂਸ਼ ਮੈਡੀਕਲ ਕੈਂਪ
ਅੱਠਵਾਂ ਆਯੂਸ਼ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਮੁੱਦਕੀ ਵਿਖੇ ਆਯੋਜਿਤ
Publish Date: Tue, 10 Feb 2026 04:33 PM (IST)
Updated Date: Tue, 10 Feb 2026 04:35 PM (IST)
ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ, ਮੁੱਦਕੀ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾਇਰੈਕਟਰ ਆਫ ਆਯੁਰਵੇਦ, ਡਾਕਟਰ ਰਮਨ ਖੰਨਾ, ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਅੱਠਵਾਂ ਆਯੂਸ਼ ਕੈਂਪ, ਗੁਰਦੁਆਰਾ ਸਾਹਿਬ ਮੁੱਦਕੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ 478 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਫ੍ਰੀ ਸ਼ੂਗਰ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਕੈਂਪ ਦੌਰਾਨ ਆਯੂਰਵੈਦਿਕ ਵਿਭਾਗ ਵੱਲੋਂ ਡਾਕਟਰ ਜਸਕੰਵਲਪ੍ਰੀਤ ਕੌਰ, ਡਾਕਟਰ ਪ੍ਰਵੀਨ ਰਾਣਾ ਅਤੇ ਸੁਖਪ੍ਰੀਤ ਸਿੰਘ, ਰਘੂ ਰਾਜਾ, ਸ਼੍ਰੀਮਤੀ ਕਿੰਦਰ ਕੌਰ ਉਪਵੈਦ ਤੇ ਹੋਮੀਓਪੈਥਿਕ ਵਿਭਾਗ ਵੱਲੋਂ ਡਾਕਟਰ ਸਤਨਾਮ ਸਿੰਘ ਗਿੱਲ ਅਤੇ ਬਲਜੀਤ ਸਿੰਘ, ਵਿਕਾਸ ਕੁਮਾਰ ਡਿਸਪੈਸਰ ਨੇ ਡਿਊਟੀ ਨਿਭਾਈ।