- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਮੁਲਾਜ਼ਮਾਂ ਵੱਲੋਂ ਸਰਕਲ ਦਫ਼ਤਰ ਅੱਗੇ ਰੋਸ ਧਰਨਾ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਪੰਜਾਬ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਬਿਜਲੀ ਬੋਰਡ ਦੀ ਮੈਨੇਜਮੈਂਟ ਵੱਲੋਂ ਮੰਨ ਕੇ ਲਾਗੂ ਕਰਨ ਤੋਂ ਇਨਕਾਰ ਕਰਨ ਤੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਜਿਸ ਦੀ ਪਹਿਲੇ ਪੜਾਅ ਵਜੋਂ 15 ਜੂਨ ਤੋਂ 22 ਜੂਨ ਤੱਕ ਸਰਕਲ ਪੱਧਰੀ ਰੋਸ ਧਰਨੇ ਦਿੱਤੇ ਜਾਣਗੇ 24 ਜੂਨ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਖੰਨਾ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਮੈਨੇਜਮੈਂਟ ਦੇ ਫੀਲਡ ਦੌਰਿਆਂ ਤੇ ਮੋਰਚੇ ਵੱਲੋਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ ਅਤੇ ਇਸ ਸਮੇਂ ਦੌਰਾਨ ਮੋਰਚੇ ਨਾਲ ਸਬੰਧਤ ਮੁਲਾਜ਼ਮਾਂ ਵੱਲੋਂ ਆਪਣੀ ਬਣਦੀ ਡਿਊਟੀ ਕੀਤੀ ਜਾਵੇਗੀ। ਇਸ ਸੰਘਰਸ਼ ਦੇ ਪੜਾਅ ਵਜੋਂ ਫ਼ਿਰੋਜ਼ਪੁਰ ਸਰਕਲ ਦਫ਼ਤਰ ਅੱਗੇ ਰਮਨਦੀਪ ਸਿੰਘ ਲਹੋਰੀਆ ਦੀ ਪ੍ਰਧਾਨਗੀ ਹੇਠ ਧਰਨਾ ਲਗਾਇਆ ਗਿਆ। ਇਸ ਰੋਸ ਧਰਨੇ ਵਿਚ ਸੂਬਾ ਜਰਨਲ ਸਕੱਤਰ ਹਰਪ੍ਰੀਤ ਸਿੰਘ ਫਰੀਦਕੋਟ ਅਤੇ ਸੂਬਾ ਸਕੱਤਰ ਇੰਜ ਸ਼ਿੰਗਾਰ ਚੰਦ ਮਹਿਰੋਕ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ । ਇਸ ਰੋਸ ਧਰਨੇ ਨੂੰ ਫਿਰੋਜ਼ਪੁਰ ਸਰਕਲ ਦੇ ਵੱਖ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਬਿਜਲੀ ਬੋਰਡ ਅੰਦਰ 72000 ਅਸਾਮੀਆਂ ਮਨਜ਼ੂਰ ਹਨ, ਪਰ ਮੌਜ਼ੂਦਾ ਸਮੇਂ ਵਿਚ ਬਿਜਲੀ ਵਿਭਾਗ ਅੰਦਰ ਲਗਭਗ 28000 ਕਰਮਚਾਰੀ ਹੀ ਕੰਮ ਕਰ ਰਹੇ ਹਨ। ਐਨੇ ਘੱਟ ਮੁਲਾਜ਼ਮ ਦਿਨ ਰਾਤ ਬਹੁਤ ਔਖੇ ਹਾਲਾਤਾਂ ਵਿਚ ਡਿਊਟੀ ਕਰ ਰਹੇ ਹਨ। ਵਰਕਲੋਡ ਜ਼ਿਆਦਾ ਹੋਣ ਕਾਰਨ ਬਹੁਤ ਸਾਰੇ ਕਰਮਚਾਰੀ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਪੰਜਾਬ ਸਰਕਾਰ ਵੱਲੋਂ 18 ਪ੍ਰਤੀਸ਼ਤ ਡੀਏ ਦੀ ਇਕ ਵੀ ਕਿਸਤ ਜਾਰੀ ਨਾ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਵਿਚ ਬਿਲਕੁਲ ਅਸਫਲ ਰਹੀ ਹੈ। ਮੁਲਾਜ਼ਮਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ ਸਗੋਂ ਭਰਤੀਆਂ ਵਿਚ ਬੇਲੋੜੀਆਂ ਸੋਧਾਂ ਕਰਕੇ ਪੰਜਾਬ ਦੇ ਬੱਚਿਆਂ ਤੋਂ ਰੁਜ਼ਗਾਰ ਖੋਹਿਆ ਜਾ ਰਿਹਾ ਹੈ, ਹਮੇਸ਼ਾ ਤੋਂ ਪਾਵਰਕੌਮ ਵਿਚ ਅਪ੍ਰੈਰੇਟਿਸ ਕਰਨ ਉਪਰੰਤ ਮਿਲਣ ਵਾਲੇ ਰੁਜ਼ਗਾਰ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ ਜੋ 2600 ਦੇ ਕਰੀਬ ਪੰਜਾਬ ਦੇ ਨੌਜਵਾਨ ਬੱਚੇ ਬੱਚੀਆਂ ਨਾਲ ਭਰਤੀ ਕਰਨ ਸਮਝੌਤਾ ਕਰਨ ਦੇ ਬਾਵਜੂਦ ਵੀ ਬਹੁਤ ਬੁਰੀ ਤਰ੍ਹਾਂ ਲਾਠੀਚਾਰਜ ਕੀਤਾ ਗਿਆ ਤੇ ਹੁਣ ਕੀਤੇ ਸਮਝੌਤੇ ਨੂੰ ਲਾਗੂ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬਿਜਲੀ ਵਿਭਾਗ ਅੰਦਰ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਬਜਾਏ ਬਿਜਲੀ ਨਿਗਮ ਦੇ ਸਕੇਲ ਲਾਗੂ ਕੀਤੇ ਜਾਣ, ਰੋਪੜ ਵਿਖੇ ਦੋ 800 ਮੈਗਾਵਾਟ ਦੇ ਥਰਮਲ ਪਲਾਂਟ ਸਰਕਾਰੀ ਖੇਤਰ ਵਿਚ ਲਗਾਏ ਜਾਣ। ਬਿਜਲੀ ਨਿਗਮ ਅੰਦਰ ਨਵੀਂ ਭਰਤੀ ਵਿੱਚ ਪੰਜਾਬ ਦੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇ। ਆਗੂਆਂ ਵੱਲੋਂ ਮੰਗ ਕੀਤੀ ਗਈ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੀ ਮੈਨੇਜਮੈਂਟ ਇਨ੍ਹਾਂ ਮੰਗਾਂ ਦਾ ਜਲਦੀ ਹੱਲ ਕਰਦੇ ਹੋਏ ਮੁਲਾਜ਼ਮਾਂ ਅੰਦਰ ਪਾਏ ਜਾ ਰਹੇ ਰੋਸ ਨੂੰ ਦੂਰ ਕਰਕੇ ਬਿਜਲੀ ਨਿਗਮ ਅੰਦਰ ਸਨਅਤੀ ਮਾਹੌਲ ਨੂੰ ਠੀਕ ਰੱਖਿਆ ਜਾਵੇ। ਇਸ ਮੌਕੇ ਤੋਂ ਇਲਾਵਾ ਸਰਕਲ ਆਗੂ ਇੰਜ. ਮਨਜੀਤ ਸਿੰਘ, ਇੰਜ. ਰੇਸ਼ਮ ਸਿੰਘ, ਮਨਜੀਤ ਸਿੰਘ ਜ਼ੀਰਾ, ਜਲਾਲਾਬਾਦ ਡਵੀਜ਼ਨ ਆਗੂ ਸ਼ੇਰ ਸਿੰਘ, ਰਜਿੰਦਰ ਸ਼ਰਮਾ, ਇੰਜ਼ ਜਗਸੀਰ ਸਿੰਘ, ਅਵਤਾਰ ਸਿੰਘ, ਗੁਰਦੇਵ ਸਿੰਘ, ਸੰਦੀਪ ਕੁਮਾਰ ਪੈਨਸ਼ਨਰ ਐਸੋਸ਼ੀਏਸ਼ਨ, ਸੁਰਿੰਦਰ ਸ਼ਰਮਾ ਸਰਕਲ ਪ੍ਰਧਾਨ, ਸ਼ਾਮ ਸਿੰਘ, ਚੰਨਣ ਸਿੰਘ ਪੈਨਸ਼ਨਰ ਐਸੋਸੀਏੇਸ਼ਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਗਰੁੱਪ ਦੇ ਜ਼ਿਲ੍ਹਾ ਆਗੂ ਸੁਰਜੀਤ ਬਾਜੀਦਪੁਰ, ਇਕਬਾਲ ਸਿੰਘ ਗਾਮੂਵਾਲਾ ਨੇ ਸੰਬੋਧਨ ਕੀਤਾ।