11ਵਾਂ ਆਯੂਸ਼ ਮੈਡੀਕਲ ਕੈਂਪ ਬੱਧਨੀ ਜੈਮਲ ਸਿੰਘ ਵਿਖੇ ਲਗਾਇਆ
ਗਿਆਰਵਾਂ ਆਯੂਸ਼ ਮੈਡੀਕਲ ਕੈਂਪ ਬੱਧਨੀ ਜੈਮਲ ਸਿੰਘ ਵਿਖੇ ਆਯੋਜਿਤ
Publish Date: Sat, 14 Feb 2026 03:34 PM (IST)
Updated Date: Sat, 14 Feb 2026 03:36 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾਇਰੈਕਟਰ ਆਫ ਆਯੁਰਵੇਦ, ਡਾਕਟਰ ਰਮਨ ਖੰਨਾ, ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਗਿਆਰਵਾਂ ਆਯੂਸ਼ ਕੈਂਪ, ਬੱਧਨੀ ਜੈਮਲ ਸਿੰਘ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮੌਜ਼ੂਦਾ ਸਰਪੰਚ ਦਿਲਜੋਤ ਕੌਰ ਪਿਤਾ ਡਾ. ਜਰਨੈਲ ਸਿੰਘ ਵੱਲੋ ਕੀਤਾ ਗਿਆ ਅਤੇ ਇਸ ਮੌਕੇ ਗੁਰਭੇਜ ਸਿੰਘ ਵੱਲੋ ਪੂਰਾ ਸਹਿਯੋਗ ਦਿੱਤਾ ਗਿਆ।ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 488 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਫ੍ਰੀ ਸ਼ੂਗਰ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਆਯੂਸ਼ ਵਿਭਾਗ ਵਲੋਂ ਚੱਲ ਰਹੇ 15 ਆਯੂਸ਼ ਮੈਡੀਕਲ ਕੈਂਪ, ਜਿਨ੍ਹਾਂ ਵਿੱਚੋਂ ਹੁਣ ਤੱਕ ਲਗਾਏ ਗਏ 11 ਕੈਂਪਾਂ ਵਿੱਚ 5587 ਮਰੀਜਾਂ ਨੇ ਫ੍ਰੀ ਚੈੱਕ ਅੱਪ ਤੇ ਮੁਫ਼ਤ ਦਵਾਈਆਂ ਦਾ ਲਾਭ ਲਿਆ ਹੈ।ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਆਯੂਰਵੈਦਿਕ ਵਿਭਾਗ ਵੱਲੋਂ ਡਾਕਟਰ ਰਾਕੇਸ਼ ਗਰੋਵਰ, ਡਾਕਟਰ ਰੁਪਿੰਦਰਜੀਤ ਕੌਰ ਅਤੇ ਅਮਨਦੀਪ ਕੌਰ, ਸ਼੍ਰੀਮਤੀ ਰੋਬਿਨਾ ਉਪਵੈਦ ਅਤੇ ਹੋਮੀਓਪੈਥਿਕ ਵਿਭਾਗ ਵਲੋ ਡਾਕਟਰ ਸਤਨਾਮ ਸਿੰਘ ਗਿੱਲ ਅਤੇ ਗੁਰਵਿੰਦਰ ਸਿੰਘ, ਵਿਜੈ ਕੁਮਾਰ ਡਿਸਪੈਸਰ ਨੇ ਡਿਊਟੀ ਨਿਭਾਈ।