8 ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੋਹਾਲੀ ਵਿਖੇ ਕੀਤੇ ਜਾਣਗੇ ਰੋਸ ਮੁਜ਼ਾਹਰੇ
8 ਤੋਂ 11 ਮਾਰਚ ਤੱਕ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੋਹਾਲੀ ਵਿਖੇ ਕੀਤੇ ਜਾਣਗੇ ਰੋਸ ਮੁਜਾਹਰੇ
Publish Date: Fri, 06 Mar 2026 04:27 PM (IST)
Updated Date: Fri, 06 Mar 2026 04:33 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਦੇ ਮੁਲਾਜ਼ਮਾ ਤੇ ਪੈਨਸ਼ਨਰਾਂ ਨਾਲ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੇ ਖਿਲਾਫ 8 ਤੋਂ 11 ਮਾਰਚ ਤੱਕ ਬਜਟ ਸੈਸ਼ਨ ਦੌਰਾਨ ਮੁਹਾਲੀ ਵਿਖੇ ਰੋਸ ਰੈਲੀਆਂ ਤੇ ਮੁਜ਼ਾਹਰੇ ਕੀਤੇ ਜਾਣਗੇ। ਇਨ੍ਹਾਂ ਰੋਸ ਰੈਲੀਆਂ ਤੇ ਮੁਜ਼ਾਹਰਿਆਂ ਦੀ ਤਿਆਰੀ ਵਾਸਤੇ ਪੰਜਾਬ ਸਟੇਟ ਕਰਮਚਾਰੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਸਟੇਟ ਕਰਮਚਾਰੀ ਦਲ ਦਫਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਵਿਚ ਸਟੇਟ ਕਰਮਚਾਰੀ ਦਲ ਦੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਕੰਬੋਜ਼, ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ, ਪੰਜਾਬ ਪੈਨਸ਼ਨਰ ਕੰਫੈਡਰੇਸਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਸੁਧਾਰਾ, ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਦੇ ਕੋਆਰਡੀਨੇਟਰ ਸੁਬੇਗ ਸਿੰਘ, ਪੰਜਾਬ ਗੋਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਖਜਾਨ ਸਿੰਘ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਜੇਲ ਵਿਭਾਗ ਦੇ ਪ੍ਰਧਾਨ ਕਸ਼ਮੀਰ ਸਿੰਘ ਸ਼ਾਮਿਲ ਹੋਏ। ਇਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਮੀਟਿੰਗਾਂ ਵਿਚ ਜੋਗਿੰਦਰ ਸਿੰਘ, ਸੁਖਦੇਵ ਸਿੰਘ, ਡਾ. ਪ੍ਰਦੀਪ ਰਾਣਾ, ਗੁਰਮੇਜ ਸਿੰਘ, ਰਜੇਸ਼ ਕੁਮਾਰ, ਜਸਪਾਲ ਸਿੰਘ, ਰਾਮ ਪ੍ਰਸਾਦ, ਮੇਹਰ ਸਿੰਘ, ਅਜੀਤ ਸਿੰਘ, ਪਵਿੱਤਰ ਸਿੰਘ, ਗਿਆਨ ਸਿੰਘ, ਮਲੂਕ, ਸੂਜਾ ਰਾਮ, ਸਵਰਨ ਸਿੰਘ, ਕੇਵਲ ਸਿੰਘ, ਓਮ ਪ੍ਰਕਾਸ਼, ਪਰਮਜੀਤ ਸਿੰਘ ਰਮੇਸ਼ ਕੁਮਾਰ ਭੱਟੀ, ਡਮਰ ਬਹਾਦਰ, ਸਵਿੰਦਰਪਾਲ ਕੌਰ, ਸੁਰਜੀਤ ਸਿੰਘ, ਬਲਬੀਰ ਸਿੰਘ ਗੋਖੀਵਾਲਾ ਸ਼ਾਮਲ ਹੋਏ।