ਡਰਾਈਵਰਾਂ ਦੀ ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ
ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਤਹਿਤ ਰੋਡਵੇਜ ਦਫ਼ਤਰ ਵਿਖੇ ਡਰਾਈਵਰਾਂ ਦੀ ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ
Publish Date: Wed, 07 Jan 2026 05:44 PM (IST)
Updated Date: Wed, 07 Jan 2026 05:45 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਸਨਮੁੱਖ ਜਨਵਰੀ 2026 ਰਾਸ਼ਟਰੀ ਸੜਕ ਸੁਰਖਿਆ ਮਹੀਨਾ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟਰਾਂਸਪੋਰਟ ਵਿਭਾਗ, ਟਰੈਫਿਕ ਪੁਲਿਸ, ਹੈੱਲਥ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਸੜਕ ਸੁਰਖਿਆ ਅਧੀਨ ਵੱਖ-ਵੱਖ ਗਤੀਵਿਧਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜੀਐੱਮ ਪੰਜਾਬ ਰੋਡਵੇਜ ਦੇ ਦਫਤਰ ਵਿਖੇ ਡਰਾਈਵਰਾਂ ਦੀ ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਰੀਜਨਲ ਟਰਾਂਸਪੋਰਟ ਅਥਾਰਟੀ ਅਮਨਦੀਪ ਪੀਸੀਐੱਸ ਵੱਲੋਂ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਤੋਂ ਅੱਖਾ ਦੇ ਮਾਹਿਰ ਡਾ. ਦੀਕਸ਼ੀਤ ਸਿੰਗਲਾ ਅਤੇ ਡਾ. ਆਸ਼ੂ ਸ਼ਰਮਾ ਵੱਲੋਂ ਰੋਡਵੇਚ ਦੇ ਲਗਭਗ 50 ਤੋਂ 55 ਡਰਾਈਵਰਾਂ ਦੀ ਅੱਖਾਂ ਦਾ ਚੈੱਕਅੱਪ ਕੀਤਾ ਗਿਆ। ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਧੁੰਧ ਤੋਂ ਬਚਨ ਲਈ ਬੱਸਾਂ ’ਤੇ ਰਿਫਲੈਕਟਰ ਵੀ ਲਗਾਏ ਗਏ। ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਸ਼ਹਿਰ ਵਿਚ ਧੁੰਦ ਤੋਂ ਬਚਨ ਲਈ ਵੱਖ ਵੱਖ ਥਾਵਾਂ ’ਤੇ ਟਰੈਕਟਰ ਟਰਾਲੀਆਂ ਅਤੇ ਹੋਰ ਵਹੀਕਲਾਂ ’ਤੇ ਰਿਫਲੈਕਟਰ ਲਗਾਏ ਗਏ। ਇਸ ਮੌਕੇ ਜੀਐੱਮ ਰੋਡਵੇਜ਼ ਅਮਿਤ ਕੁਮਾਰ, ਵਰਕਸ ਮੈਨੇਜਰ ਸੁਖਵਿੰਦਰ ਸਿੰਘ, ਜ਼ਿਲ੍ਹਾ ਟਰੈਫਿਕ ਇੰਚਾਰਜ਼ ਜਸਵਿੰਦਰ ਸਿੰਘ, ਏਟੀਓ ਰਾਕੇਸ਼ ਬਾਂਸਲ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਅੰਕੁਸ਼ ਅਤੇ ਸਨੇਹਦੀਪ ਹਾਜ਼ਰ ਸਨ।