ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਤਰੱਕੀ ਹੋ ਕੇ ਸਹਿਕਾਰਤਾ ਵਿਭਾਗ ਚੰਡੀਗੜ੍ਹ 'ਚ ਸੈਕਟਰੀ ਬਣਨ 'ਤੇ ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰਪਾਲ ਸਿੰਘ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਸੀ.ਜੀ.ਐੱਮ.-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਪ੍ਰਰੀਤ ਸਿੰਘ ਸਮੇਤ ਵੱਖ-ਵੱਖ ਜੁਡੀਸ਼ੀਅਲ ਅਫ਼ਸਰ ਵੀ ਹਾਜ਼ਰ ਸਨ।

ਇਸ ਮੌਕੇ ਆਪਣੇ ਸੰਬੋਧਨ 'ਚ ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਨੇ ਆਖਿਆ ਕਿ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਬਤੌਰ ਪ੍ਰਸ਼ਾਸਨਿਕ ਅਧਿਕਾਰੀ ਜਿੱਥੇ ਕੁਸ਼ਲਤਾ ਪੂਰਵਕ ਹਰ ਕੰਮ ਨੂੰ ਨੇਪਰੇ ਚਾੜਿ੍ਹਆ, ਉੱਥੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵਿਲੱਖਣ ਅੰਦਾਜ਼ 'ਚ ਹਰ ਸੰਭਵ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਕਾਲਜਾਂ 'ਚ ਨਸ਼ਿਆਂ ਖ਼ਿਲਾਫ਼ ਖ਼ੁਦ ਜਾ ਕੇ ਜਾਗਰੂਕ ਕੀਤਾ ਗਿਆ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਅਸਲਾ ਲਾਇਸੈਂਸ ਧਾਰਕ ਕੋਲੋਂ 10-10 ਬੂਟੇ ਲਗਵਾਏ ਗਏ। ਵਾਤਾਵਰਣ ਦਾ ਉਚੇਚੇ ਤੌਰ 'ਤੇ ਧਿਆਨ ਰੱਖਦਿਆਂ ਡਿਪਟੀ ਕਮਿਸ਼ਨਰ ਨੇ ਆਪਣੀ ਕੋਠੀ ਤੋਂ ਲੈ ਕੇ ਹੁਸੈਨੀਵਾਲਾ ਬਾਰਡਰ ਤਕ ਵੀ ਬੂਟੇ ਲਗਵਾਏ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਨੂੰ ਵੀ ਪ੍ਰਫੁੱਲਿਤ ਕਰਦਿਆਂ ਫਿਰੋਜ਼ਪੁਰ ਛਾਉਣੀ ਦੇ ਦੋ ਚੌਂਕਾਂ 'ਤੇ ਮਾਂ ਬੇਟੀ ਅਤੇ ਬੇਟੀ ਸਕਸ਼ਮ ਦੇ ਬੁੱਤ ਲਵਾਏ। ਸੈਸ਼ਨ ਜੱਜ ਪਰਮਿੰਦਰਪਾਲ ਸਿੰਘ ਨੇ ਆਖਿਆ ਕਿ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਹਰ ਸਮੇਂ ਜ਼ਿਲ੍ਹੇ ਦੇ ਲੋਕਾਂ ਨਾਲ ਸਾਂਝ ਬਣਾ ਕੇ ਰੱਖੀ, ਜਿਸ ਕਾਰਨ ਜਿਲ੍ਹੇ ਦੇ ਹਰ ਵਰਗ ਦੇ ਲੋਕ ਉਨ੍ਹਾਂ ਦੀ ਵਿਦਾਇਗੀ 'ਤੇ ਭਾਵੁਕ ਦਿਖਾਈ ਦੇ ਰਹੇ ਹਨ। ਇਸ ਮੋਕੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸਮੂਹ ਜੁਡੀਸ਼ੀਅਲ ਅਫ਼ਸਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਜੂਡੀਸ਼ਿਅਲ ਅਧਿਕਾਰੀਆਂ ਵੱਲੋਂ ਇਸ ਵਿਦਾਇਗੀ ਪਾਰਟੀ ਰਾਹੀਂ ਜੋ ਮਾਣ ਦਿੱਤਾ ਗਿਆ ਹੈ, ਉਹ ਉਸ ਨੂੰ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਭਾਵੇਂ ਉਹ ਕਿਸੇ ਵੀ ਪ੍ਰਸ਼ਾਸਨਿਕ ਅਹੁਦੇ 'ਤੇ ਰਹਿਣ, ਪਰ ਜ਼ਿਲ੍ਹਾ ਿਫ਼ਰੋਜ਼ਪੁਰ ਵਿਚ ਬਿਤਾਏ ਪਲਾਂ ਨੂੰ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਬਹੁਤ ਹੀ ਮਿਹਨਤੀ ਸਟਾਫ਼ ਹੋਣ ਕਰਕੇ ਉਨ੍ਹਾਂ ਨੂੰ ਕੰਮ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਈ।