- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਤੋਂ ਬਾਅਦ ਰੇਲਵੇ ਸੁਰੱਖਿਆ ਬਲ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਉਸ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫ਼ਿਰੋਜ਼ਪੁਰ ਮੰਡਲ ਦੇ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਰੇਲਵੇ ਸੁਰੱਖਿਆ ਬਲ (ਆਰਪੀਐੱਫ) ਨੇ ਖ਼ੁਦ ਨੂੰ ਰੇਲਵੇ ਵਿਜੀਲੈਂਸ ਇੰਸਪੈਕਟਰ ਦੱਸ ਕੇ ਸਰਕਾਰੀ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਰੇਲਵੇ ਮੁਲਾਜ਼ਮਾਂ 'ਤੇ ਝੂਠਾ ਰੋਅਬ ਪਾ ਕੇ ਨਾਜਾਇਜ਼ ਸਹੂਲਤਾਂ ਹਾਸਲ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਰੇਲਵੇ ਅਧਿਕਾਰੀਆਂ ਅਨੁਸਾਰ 28 ਜੂਨ ਨੂੰ ਜਲੰਧਰ ਕੈਂਟ ਸਟੇਸ਼ਨ 'ਤੇ ਇੱਕ ਸ਼ੱਕੀ ਵਿਅਕਤੀ ਰੇਲਵੇ ਦੇ ਕੰਮਾਂ ਵਿੱਚ ਦਖ਼ਲ ਦੇ ਰਿਹਾ ਸੀ ਅਤੇ ਆਪਣੇ ਆਪ ਨੂੰ ਵਿਜੀਲੈਂਸ ਇੰਸਪੈਕਟਰ ਦੱਸ ਰਿਹਾ ਸੀ। ਉਸ ਦੇ ਵਿਹਾਰ 'ਤੇ ਸ਼ੱਕ ਹੋਣ 'ਤੇ ਡਿਊਟੀ 'ਤੇ ਤਾਇਨਾਤ ਸਟਾਫ਼ ਨੇ ਪੁੱਛਗਿੱਛ ਕੀਤੀ। ਉਸ ਨੇ ਆਪਣਾ ਨਾਮ ਜਾਵੇਦ ਅਲੀ ਦੱਸਿਆ, ਪਰ ਜਦੋਂ ਉਸ ਤੋਂ ਸਰਕਾਰੀ ਪਛਾਣ ਪੱਤਰ ਮੰਗਿਆ ਗਿਆ ਤਾਂ ਉਹ ਕੋਈ ਵੀ ਵੈਧ ਦਸਤਾਵੇਜ਼ ਪੇਸ਼ ਨਾ ਕਰ ਸਕਿਆ।
ਇਸ ਤੋਂ ਬਾਅਦ ਰੇਲਵੇ ਸੁਰੱਖਿਆ ਬਲ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਉਸ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਸ ਮੌਕੇ ਉੱਤਰ ਰੇਲਵੇ ਫ਼ਿਰੋਜ਼ਪੁਰ ਮੰਡਲ ਦੇ ਸੀਨੀਅਰ ਮੰਡਲ ਵਪਾਰਕ ਪ੍ਰਬੰਧਕ (ਫ੍ਰੇਟ) ਪਰਮਦੀਪ ਸਿੰਘ ਸੈਨੀ ਨੇ ਯਾਤਰੀਆਂ ਅਤੇ ਰੇਲਵੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਆਪਣੇ ਆਪ ਨੂੰ ਰੇਲਵੇ ਅਧਿਕਾਰੀ ਜਾਂ ਵਿਜੀਲੈਂਸ ਕਰਮਚਾਰੀ ਦੱਸੇ ਤਾਂ ਸਭ ਤੋਂ ਪਹਿਲਾਂ ਉਸ ਦਾ ਅਧਿਕਾਰਤ ਪਛਾਣ ਪੱਤਰ ਜ਼ਰੂਰ ਵੇਖਿਆ ਜਾਵੇ। ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਆਰਪੀਐੱਫ ਜਾਂ ਸਬੰਧਤ ਰੇਲਵੇ ਅਧਿਕਾਰੀਆਂ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਹੋ ਸਕੇ।