- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਤੀ ਹਾਦਸੇ ਦਾ ਸ਼ਿਕਾਰ ਹੋਏ ਪੀੜ੍ਹਤ ਪਰਿਵਾਰ ਨੂੰ ਮਿਲੀ ਸਰਕਾਰੀ ਮੱਦਦ

ਬਗੀਚਾ ਸਿੰਘ, ਪੰਜਾਬੀ ਜਾਗਰਣ, ਮਮਦੋਟ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਮਾਰਕੀਟ ਕਮੇਟੀ ਮਮਦੋਟ ਵੱਲੋਂ ਖੇਤੀਬਾੜੀ ਦੇ ਕੰਮਕਾਜ ਦੌਰਾਨ ਵਾਪਰਦੇ ਹਾਦਸਿਆਂ ਦੇ ਪੀੜਤ ਪਰਿਵਾਰਾਂ ਨੂੰ ਵਿੱਤੀ ਰਾਹਤ ਦੇਣ ਦੇ ਲੜੀਵਾਰ ਉੱਦਮ ਤਹਿਤ ਇੱਕ ਪ੍ਰਭਾਵਿਤ ਪਰਿਵਾਰ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪਿੰਡ ਜੱਲੋ ਕੇ ਦੇ ਨਿਵਾਸੀ ਕਿਸਾਨ ਕੁਲਦੀਪ ਸਿੰਘ ਦੀ ਖੇਤਾਂ ਵਿੱਚ ਕੰਮ ਕਰਦਿਆਂ ਅਚਾਨਕ ਕਰੰਟ ਲੱਗਣ ਕਾਰਨ ਬੇਵਕਤੀ ਮੌਤ ਹੋ ਗਈ ਸੀ। ਇਸ ਦੁਖਦਾਈ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੂੰ ਆਰਥਿਕ ਸਹਾਰਾ ਦੇਣ ਦੇ ਮਕਸਦ ਨਾਲ ਸਰਕਾਰੀ ਨਿਯਮਾਂ ਅਨੁਸਾਰ ਸਹਾਇਤਾ ਰਾਸ਼ੀ ਮਨਜ਼ੂਰ ਕੀਤੀ ਗਈ ਸੀ। ਅੱਜ ਮਮਦੋਟ ਵਿਖੇ ਆਯੋਜਿਤ ਇਕ ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਫ਼ਿਰੋਜ਼ਪੁਰ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਮ੍ਰਿਤਕ ਕਿਸਾਨ ਦੀ ਪਤਨੀ ਪ੍ਰਵੀਨ ਕੌਰ ਵਾਸੀ ਪਿੰਡ ਜੱਲੋ ਕੇ ਨਾਲ ਡੂੰਘੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰ ਵੱਲੋਂ ਤਿਆਰ ਕੀਤਾ ਗਿਆ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਰਸਮੀ ਤੌਰ ’ਤੇ ਸੌਂਪਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਦਹੀਆ ਨੇ ਕਿਹਾ ਕਿ ਖੇਤੀਬਾੜੀ ਦੌਰਾਨ ਹੋਣ ਵਾਲੇ ਹਾਦਸੇ ਬਹੁਤ ਹੀ ਮੰਦਭਾਗੇ ਹੁੰਦੇ ਹਨ। ਭਾਵੇਂ ਕਿਸੇ ਇਨਸਾਨ ਦੀ ਜਾਨ ਦੀ ਕੀਮਤ ਪੈਸਿਆਂ ਨਾਲ ਨਹੀਂ ਚੁਕਾਈ ਜਾ ਸਕਦੀ, ਪਰ ਪੰਜਾਬ ਸਰਕਾਰ ਦਾ ਇਹ ਯਤਨ ਹੈ ਕਿ ਅਜਿਹੇ ਔਖੇ ਸਮੇਂ ਵਿਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਨੂੰ ਗੁਜ਼ਾਰੇ ਵਿਚ ਕੁਝ ਰਾਹਤ ਮਿਲ ਸਕੇ। ਇਸ ਵਿਸ਼ੇਸ਼ ਮੌਕੇ ’ਤੇ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਅਤੇ ਮਾਰਕੀਟ ਕਮੇਟੀ ਦੇ ਸਕੱਤਰ ਮਨਦੀਪ ਕੁਮਾਰ ਰਹੇਜਾ ਵੀ ਉਚੇਚੇ ਤੌਰ