ਫਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਨੇ ਤਨਖਾਹ ਨਾ ਮਿਲਣ ਕਰਕੇ ਕਾਲੇ ਬਿੱਲੇ ਲੈ ਕੇ ਕੀਤਾ ਰੋਸ
ਫਰਦ ਕੇਦਰ ਕੰਪਿਊਟਰ ਉਪਰੇਟਰਾਂ ਤਨਖਾਹ ਨਾ ਮਿਲਣ ਕਰਕੇ ਕਾਲੇ ਬਿੱਲੇ ਲੈ ਕੇ ਕੀਤਾ ਰੋਸ
Publish Date: Fri, 09 Jan 2026 03:23 PM (IST)
Updated Date: Sat, 10 Jan 2026 04:00 AM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਫਰਦ ਕੇਂਦਰ ਕੰਪਿਊਟਰ ਉਪਰੇਟਰ ਐਸੋਸੀਏਸ਼ਨ (ਰਜਿ.) ਪੰਜਾਬ ਸੂਬਾ ਪ੍ਰਧਾਨ ਰਮਨਦੀਪ ਸਿੰਘ ਚਕੇਰੀਆਂ ਦੀ ਅਗਵਾਈ ਹੇਠ ਤਨਖਾਹ ਨਾ ਮਿਲ ਕਰਕੇ ਕਾਲੇ ਬਿੱਲੇ ਲੈ ਕੇ ਰੋਸ ਕੀਤਾ ਗਿਆ। ਫਿਰੋਜ਼ਪੁਰ ਤੋਂ ਸੀਨੀਆਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਚਾਂਦੀਵਾਲਾ ਦੱਸਿਆ ਗਿਆ ਕਿ ਸਮੂਹ ਪੰਜਾਬ ਦੇ ਡਾਟਾ ਐਂਟਰੀ ਓਪਰੇਟਰ ਪਿਛਲੇ ਕਈ ਸਾਲਾਂ ਤੋਂ ਫਰਦ ਕੇਂਦਰਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। 17–18 ਸਾਲਾਂ ਦੀ ਲਗਾਤਾਰ ਸੇਵਾ ਦੇ ਬਾਵਜੂਦ, ਅੱਜ ਦੀ ਮਹਿੰਗਾਈ ਨੂੰ ਧਿਆਨ ਵਿਚ ਰੱਖਦੇ ਹੋਏ ਸਾਡੀਆਂ ਤਨਖਾਹਾਂ ਵਿਚ ਵਾਧਾ ਤਾਂ ਕੀ ਕਰਨਾ ਸਾਡੀ ਤਨਖਾਹਾਂ ਹੀ ਨਹੀਂ ਦਿੱਤੀ ਜਾਂ ਰਾਹੀ।
ਉਨ੍ਹਾਂ ਦੱਸਿਆ ਕਿ ਸੀਐੱਮਐੱਸ ਕੰਪਿਊਟਰ ਐੱਲਟੀਡੀ ਕੰਪਨੀ ਵੱਲੋਂ ਅਕਤੂਬਰ 2024 ਤੋਂ ਲਗਾਤਾਰ ਇਹ ਪ੍ਰਥਾ ਅਪਣਾਈ ਜਾ ਰਹੀ ਹੈ ਕਿ 2–3 ਮਹੀਨੇ ਕੰਮ ਕਰਵਾ ਕੇ ਸਿਰਫ਼ ਇਕ ਮਹੀਨੇ ਦੀ ਤਨਖਾਹ ਦਿੱਤੀ ਜਾਂਦੀ ਹੈ। ਜਦੋਂ ਅਸੀਂ ਆਪਣੀ ਬਣਦੀ ਤਨਖਾਹ ਦੀ ਮੰਗ ਲਈ ਕਲਮ-ਛੋਡ ਹੜਤਾਲ ਕਰਦੇ ਹਾਂ, ਤਾਂ ਕੰਪਨੀ ਵੱਲੋਂ ਉਨ੍ਹਾਂ ਦਿਨਾਂ ਦੀ ਤਨਖਾਹ ਵੀ ਕੱਟ ਲਈ ਜਾਂਦੀ ਹੈ। ਮੀਤ ਪ੍ਰਧਾਨ ਨੇ ਕਿਹਾ ਕਿ ਕੰਪਨੀ ਨੇ ਸਾਨੂੰ 31-3-2026 ਕੰਮ ਬੰਦ ਦਾ ਵੀ ਮੈਸੇਜ ਪਾ ਦਿੱਤਾ ਗਿਆ ਹੈ। ਸਰਕਾਰ ਨੇ ਨਵਾਂ ਰੋਜ਼ਗਾਰ ਤਾਂ ਕੀ ਦੇਣਾ ਸੀ, ਜਿਨ੍ਹਾਂ ਕੋਲ ਰੋਜ਼ਗਾਰ ਹੈ, ਉਹ ਵੀ ਉਹ ਲਿਆ ਜਾ ਰਿਹਾ ਹੈ। ਫਰਦ ਕੇਂਦਰ ਦੇ ਡਾਟਾ ਐਂਟਰੀ ਆਪ੍ਰੇਟਰ ਨੂੰ ਮਾਲ ਵਿਭਾਗ ਦੇ ਕੰਮਾਂ ਬਾਰੇ ਬਹੁਤ ਜਾਣਕਾਰੀ ਹੈ।
ਉਹਨਾ ਕਿਹਾ ਕੇ ਸਰਕਾਰ ਡਾਟਾ ਐਂਟਰੀ ਆਪ੍ਰੇਟਰ ਨੂੰ ਪਟਵਾਰੀਆਂ ਜਾਂ ਕਿਸੇ ਹੋਰ ਖਾਲੀ ਅਸਾਮੀਆਂ ਤੇ ਭਰਤੀ ਕੀਤਾ ਜਾਵੇ। ਐਸੋਸੀਏਸ਼ਨ ਨੇ ਕਿਹਾ ਕਿ ਪੰਜਾਬ ਦੇ ਸਮੂਹ ਫਰਦ ਕੇਂਦਰ ਕੰਪਿਊਟਰ ਓਪਰੇਟਰ ਹੜਤਾਲ ਨਹੀਂ ਕਰਨਾ ਚਾਹੁੰਦੇ, ਪਰ ਕੰਪਨੀ ਵੱਲੋਂ ਵਾਰ-ਵਾਰ ਤਨਖਾਹ ਵਿਚ ਹੋ ਰਹੀ ਦੇਰੀ ਤੋਂ ਨਿਰਾਸ਼ ਹੋ ਕੇ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਮਹੀਨਾ ਦਸੰਬਰ 2025 ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ। ਜੇਕਰ ਉਪਰੋਕਤ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ, ਤਾਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਫ਼ਰਦ ਕੇਂਦਰ ਕੰਪਿਊਟਰ ਓਪਰੇਟਰ ਐਸੋਸੀਏਸ਼ਨ 12 ਜਨਵਰੀ 2026 ਤੱਕ ਐਸੋਸੀਏਸ਼ਨ ਦੇ ਝੰਡੇ ਹੇਠ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ ਤਾਂ 12 ਜਨਵਰੀ 2026 ਨੂੰ ਸਮੂਹ ਪੰਜਾਬ ਦੇ ਫਰਦ ਕੇਂਦਰ ਡਾਟਾ ਐਂਟਰੀ ਆਪ੍ਰੇਟਰ ਕਾਲਮ ਛੋੜ ਹੜਤਾਲ ਕਰਨ ਗਏ। ਇਸ ਵਿਚ ਆਮ ਪਬਲਿਕ ਨੂੰ ਆਉਣ ਵਾਲੀਆਂ ਮੁਸ਼ਕਲਾਂ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਮਾਨ ਸਿੰਘ, ਸੁਨੀਲ ਕੁਮਾਰ, ਧਰਮਜੀਤ, ਅਰਮਾਨ, ਕੁਲਦੀਪ ਕੌਰ, ਰਜਨੀ ਬੇਦੀ, ਮਮਤਾ ਕੌਰ ਆਦਿ ਸਾਥੀ ਹਾਜ਼ਰ ਸਨ।