ਕੇਵਲ ਅਹੂਜਾ, ਮੱਖੂ (ਫਿਰੋਜ਼ਪੁਰ)

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਜ਼ੋਨ ਮੱਖੂ ਦੀਆਂ ਵੱਖ-ਵੱਖ ਇਕਾਈਆਂ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਜ਼ੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਮੋਦੀ ਸਰਕਾਰ ਵਲੋਂ ਦੇਸ਼ ਦੇ ਨੋਜਵਾਨਾਂ ਨਾਲ ਨੌਕਰੀ ਦੇਣ ਦੇ ਕੀਤੇ ਵਾਅਦੇ ਦੀ ਫੂਕ ਕੱਢਦਿਆਂ ਤੇ ਕਾਰਪੋਰੇਟ ਪੱਖੀ ਲਿਆਂਦੀ ਅਗਨੀਪਥ ਯੋਜਨਾ ਖ਼ਿਲਾਫ਼ ਮੱਖੂ ਵਿਖੇ ਰੋਸ ਮਾਰਚ ਕਰਦੇ ਹੋਏ ਜ਼ੀਰਾ ਵਾਲਾ ਮੋੜ ਨੈਸ਼ਨਲ ਹਾਈਵੇ 54 ਬਠਿੰਡਾ-ਅੰਮਿ੍ਤਸਰ 'ਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਸਬੰਧੀ ਲਿਖਤੀ ਪ੍ਰਰੈੱਸ ਨੋਟ ਰਾਹੀਂ ਪ੍ਰਰੈੱਸ ਨੂੰ ਜਾਣਕਾਰੀ ਦਿੰਦਿਆਂ ਜੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫ਼ੌਜ ਠੇਕੇ 'ਤੇ ਦੇਣ ਲਈ ਨੌਜਵਾਨਾਂ, ਕਿਸਾਨਾਂ, ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰਦਿਆਂ ਅਗਨੀਪਥ ਯੋਜਨਾ ਲਿਆਂਦੀ ਗਈ। ਜਿਸ ਅਨੁਸਾਰ ਨੌਜਵਾਨਾਂ ਨੂੰ 17 ਸਾਲ ਹੋਣ 'ਤੇ ਭਰਤੀ ਕਰਕੇ 21 ਸਾਲ ਤੱਕ ਰਿਟਾਇਰ ਬਗੈਰ ਕਿਸੇ ਪੈਨਸ਼ਨ ਦੇ ਕਰ ਦਿੱਤਾ ਜਾਵੇਗਾ। ਇਹ ਯੋਜਨਾ ਮੋਦੀ ਸਰਕਾਰ ਦੇ ਸੁਧਾਰਾਂ ਦੀ ਕੜੀ ਵਜੋਂ ਵੇਖੀ ਜਾ ਸਕਦੀ ਹੈ, ਜਿਸ ਵਿੱਚ ਨੌ ਰੈਂਕ, ਨੌ ਪੈਨਸ਼ਨ ਲਾਗੂ ਹੋਵੇਗੀ ਤੇ ਇਹ ਯੋਜਨਾ ਮੋਦੀ ਸਰਕਾਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਚੋਣ ਵਾਅਦਿਆਂ ਉੱਤੇ ਵੀ ਪ੍ਰਸ਼ਨ ਚਿੰਨ੍ਹ ਲਗਾਉਂਦੀ ਹੈ। ਕਿਸਾਨ ਆਗੂਆਂ ਨੇ ਅਗਨੀਪਥ ਯੋਜਨਾ ਵਿਰੁੱਧ ਨੌਜਵਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਜ਼ਾਹਰ ਕਰਦਿਆਂ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਗਾਏ ਜਾਣ 'ਤੇ ਜ਼ੋਰਦਾਰ ਮੰਗ ਕੀਤੀ ਕਿ ਫ਼ੌਜ ਵਿੱਚ ਨੌਜਵਾਨਾਂ ਦੀ ਪੱਕੀ ਭਰਤੀ ਕਰਕੇ ਸੇਵਾ ਮੁਕਤੀ ਦੀ ਹੱਦ 58 ਸਾਲ ਕੀਤੀ ਜਾਵੇ ਤੇ ਇੱਕ ਰੈਂਕ, ਇੱਕ ਪੈਨਸ਼ਨ ਦੀ ਸਕੀਮ ਲਾਗੂ ਕੀਤੀ ਜਾਵੇ। ਇਸ ਮੌਕੇ ਲਖਵਿੰਦਰ ਸਿੰਘ, ਜਸਵੰਤ ਸਿੰਘ, ਪਰਮਜੀਤ ਸਿੰਘ ਵਸਤੀ ਨਾਮਦੇਵ, ਹਰਵਿੰਦਰ ਸਿੰਘ ਮੰਨੂਮਾਛੀ, ਦਵਿੰਦਰ ਸਿੰਘ, ਪਲਵਿੰਦਰ ਸਿੰਘ ਨਿਜ਼ਾਮੁਦੀਨ ਵਾਲਾ, ਸਾਹਿਬ ਸਿੰਘ, ਇੰਦਰਜੀਤ ਸਿੰਘ ਤਲਵੰਡੀ, ਸੰਦੀਪ ਸਿੰਘ, ਬਲਦੇਵ ਸਿੰਘ ਲਹਿਰਾ, ਗੁਰਜੀਤ ਸਿੰਘ ਘੁੱਦੂਵਾਲਾ, ਬਲਕਾਰ ਸਿੰਘ ਜੋਗੇਵਾਲਾ, ਜਰਨੈਲ ਸਿੰਘ ਵਾਰਸਵਾਲਾ ਜੱਟਾਂ, ਕਮਲਜੀਤ ਸਿੰਘ, ਗੁਰਲਾਲ ਸਿੰਘ, ਪ੍ਰਦੀਪ ਸਿੰਘ ਮਰਹਾਣਾ, ਜਸਬੀਰ ਸਿੰਘ, ਗੁਰਿੰਦਰ ਸਿੰਘ ਸੱਦਰਵਾਲਾ, ਹਰਪ੍ਰਰੀਤ ਸਿੰਘ, ਲਖਵਿੰਦਰ ਸਿੰਘ ਮਸਤਾਨ ਵਾਲੀ ਗਲੀ, ਗੁਰਭੇਜ ਸਿੰਘ, ਜੋਗਾ ਸਿੰਘ ਫੇਮੀਵਾਲਾ, ਲਖਵਿੰਦਰ ਸਿੰਘ ਬੁੱਟਰ ਆਦਿ ਹਾਜ਼ਰ ਸਨ।