ਸੀਡ ਐਕਟ ਤੇ ਮੰਡੀ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਆਗੂਆਂ ਨੇ ਸਰਕਾਰਾਂ ਨੂੰ ਘੇਰਿਆ ਸੀਡ ਐਕਟ ਤੇ ਮੰਡੀ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਆਗੂਆਂ ਨੇ ਸਰਕਾਰਾਂ ਨੂੰ ਘੇਰਿਆ
Publish Date: Thu, 17 Sep 2026 04:13 PM (IST)
Updated Date: Fri, 18 Sep 2026 04:03 AM (IST)
ਝੋਨੇ ਦੀ ਖ਼ਰੀਦ ਦੌਰਾਨ ਪਾਣੀ, ਬਿਜਲੀ, ਸਫ਼ਾਈ ਤੇ ਕੰਡਿਆਂ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਮਾਰਕੀਟ ਕਮੇਟੀ ਜ਼ੀਰਾ ਤੋਂ ਮੰਗ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਜਾਹਰਾ ਪੀਰ ਵਿਖੇ ਹੋਈ। ਜਿਸ ਵਿੱਚ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕਰਦਿਆਂ ਸਰਬਸੰਮਤੀ ਨਾਲ ਕਈ ਮਤੇ ਪਾਸ ਕੀਤੇ ਗਏ।ਮੀਟਿੰਗ ਦੌਰਾਨ ਝੋਨੇ ਦੀ ਆ ਰਹੀ ਫ਼ਸਲ ਦੀ ਖਰੀਦ ਨੂੰ ਲੈ ਕੇ ਮਾਰਕੀਟ ਕਮੇਟੀ ਜ਼ੀਰਾ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਬਿਜਲੀ, ਸਾਫ਼-ਸਫ਼ਾਈ ਅਤੇ ਕੰਡਿਆਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰਨ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਸੀਡ ਐਕਟ ਸਬੰਧੀ ਵੀ ਚਿੰਤਾ ਜ਼ਾਹਰ ਕੀਤੀ। ਆਗੂਆਂ ਨੇ ਕਿਹਾ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਅਜਿਹੇ ਬੀਜਾਂ ਕਾਰਨ ਕਿਸਾਨਾਂ ਦੇ ਰਵਾਇਤੀ ਤੌਰ ’ਤੇ ਆਪਣਾ ਬੀਜ ਸੰਭਾਲ ਕੇ ਰੱਖਣ ਦੇ ਅਧਿਕਾਰ ਅਤੇ ਆਰਥਿਕਤਾ ’ਤੇ ਅਸਰ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਮਨੁੱਖੀ ਸਿਹਤ ਅਤੇ ਖੇਤੀਬਾੜੀ ’ਤੇ ਸੰਭਾਵਿਤ ਪ੍ਰਭਾਵਾਂ ਨੂੰ ਲੈ ਕੇ ਵੀ ਸਰਕਾਰ ਤੋਂ ਸਪਸ਼ਟੀਕਰਨ ਅਤੇ ਕਿਸਾਨ ਹਿੱਤਾਂ ਦੀ ਰੱਖਿਆ ਦੀ ਮੰਗ ਕੀਤੀ। ਹਰਪ੍ਰੀਤ ਸਿੰਘ ਲੋਂਗੋਦੇਵਾ ਅਤੇ ਮਨਦੀਪ ਸਿੰਘ ਅਲੀਪੁਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਲਗਾਏ ਮੋਰਚੇ ਵਿੱਚ ਬਲਾਕ ਜ਼ੀਰਾ ਕਾਦੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਕਈ ਮੰਗਾਂ ਨੂੰ ਮਨਜ਼ੂਰ ਕੀਤਾ ਹੈ ਅਤੇ ਵਿਦੇਸ਼ਾਂ ਤੋਂ ਆ ਰਹੇ ਬੀਜਾਂ ਤੇ ਟਰੇਡ ਵਪਾਰ ਸਬੰਧੀ ਨਿਖੇਧੀ ਕੀਤੀ ਹੈ। ਮੀਟਿੰਗ ਵਿੱਚ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸਿੰਘ ਟੀਚਰ ਨੇ ਆਪਣੀ ਨਿੱਜੀ ਸਮੱਸਿਆ, ਪੈਸੇ ਅਤੇ ਜਾਇਦਾਦ ਨਾਲ ਸਬੰਧਤ ਮਸਲੇ ਦੇ ਹੱਲ ਲਈ ਯੂਨੀਅਨ ਤੋਂ ਸਹਿਯੋਗ ਦੀ ਮੰਗ ਕੀਤੀ, ਜਿਸ ’ਤੇ ਬਲਾਕ ਜ਼ੀਰਾ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਅਜੇ ਪਾਲ ਸਿੰਘ ਬਰਾੜ ਵੱਲੋਂ ਕਿਸਾਨ ਯੂਨੀਅਨ ਦੇ ਆਗੂਆਂ ਸਬੰਧੀ ਕੀਤੀਆਂ ਟਿੱਪਣੀਆਂ ਦਾ ਵੀ ਮਾਮਲਾ ਉਠਿਆ। ਆਗੂਆਂ ਨੇ ਕਿਹਾ ਕਿ ਜੇਕਰ ਅਜੇ ਪਾਲ ਸਿੰਘ ਬਰਾੜ ਵੱਲੋਂ ਅਜਿਹੀ ਬਿਆਨਬਾਜ਼ੀ ਜਾਰੀ ਰੱਖੀ ਗਈ ਤਾਂ ਉਸ ਦੇ ਅਤੇ ਉਸ ਦੇ ਸਾਥੀਆਂ ਦੇ ਘਰਾਓ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਪ੍ਰੀਤਮ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਲੌਂਗੋਦੇਵਾ, ਮਨਦੀਪ ਸਿੰਘ ਅਲੀਪੁਰ, ਗੁਰਪ੍ਰੀਤ ਸਿੰਘ ਵਲਟੋਆ, ਭੁਪਿੰਦਰ ਸਿੰਘ ਬਲਾਕ ਪ੍ਰਧਾਨ ਮੱਖੂ, ਗੁਲਜ਼ਾਰ ਸਿੰਘ, ਰੂਪ ਸਿੰਘ ਪ੍ਰਧਾਨ, ਬਲਜੀਤ ਸਿੰਘ ਇਕਾਈ ਪ੍ਰਧਾਨ, ਗੁਰਮੀਤ ਸਿੰਘ ਮੱਲੋਕੇ, ਪਰਮਜੀਤ ਸਿੰਘ, ਆਤਮਾ ਸਿੰਘ ਪੰਡੋਰੀ, ਕੈਪਟਨ ਠਾਣਾ ਸਿੰਘ, ਮੋਹਨ ਸਿੰਘ ਨੰਬਰਦਾਰ, ਪਾਲ ਸਿੰਘ ਜਨੇਰ, ਬਲਰਾਮ ਸਿੰਘ ਫੇਰੋਕੇ, ਜਸਵੰਤ ਸਿੰਘ ਅਵਾਨ, ਅਮਰੀਕ ਸਿੰਘ ਅਵਾਨ, ਕੇਵਲ ਸਿੰਘ, ਬੂਟਾ ਸਿੰਘ ਟਿੰਡਵਾਂ, ਜਸਪਾਲ ਸਿੰਘ, ਮਹਿੰਦਰ ਸਿੰਘ ਮਨਸੂਰਦੇਵਾ, ਸੁੱਖਦਿਆਲ ਸਿੰਘ, ਬਲਰਾਮ ਸਿੰਘ ਸ਼ਰਮਾ, ਲਖਵੀਰ ਸਿੰਘ ਸੰਧੂ ਵਾਲਾ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਮੀਹਾਂ ਵਾਲਾ, ਸਤਨਾਮ ਸਿੰਘ, ਭਜਨ ਸਿੰਘ, ਚਮਕੌਰ ਸਿੰਘ, ਰਾਮ ਸਿੰਘ ਸੇਖਵਾਂ, ਸੇਵਕ ਸਿੰਘ, ਅਮਰ ਸਿੰਘ, ਪ੍ਰੇਮ ਸਿੰਘ ਆਲੇ ਵਾਲਾ, ਪਰਮਿੰਦਰ ਸਿੰਘ, ਭਗਵੰਤ ਸਿੰਘ, ਰੇਸ਼ਮ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ।