- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਮਜ਼ਦੂਰ ਜਥੇਬੰਦੀ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਜੋਨ ਮਖੂ ਦੀਆਂ ਵੱਖ ਵੱਖ ਇਕਾਈਆਂ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਜੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ-54 ਬਠਿੰਡਾ-ਅੰਮ੍ਰਿਤਸਰ ’ਤੇ ਮਖੂ ਸ਼ਹਿਰ ਵਿਖੇ ਮੱਲਾਂਵਾਲਾ ਰੋਡ ਤਿਕੌਣੀ ’ਤੇ ਇਕੱਠ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਹਰ ਫਰੰਟ ’ਤੇ ਬਿਲਕੁਲ ਹੀ ਫੇਲ ਹੋ ਚੁੱਕੀ ਹੈ ਤੇ ਆਪਣੀਆਂ ਹੱਕਾਂ ਲਈ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹਰਬੇ ਵਰਤ ਰਹੀ ਹੈ, ਸੱਤਾ ਦੇ ਲਾਲਚ ਵਿੱਚ ਪੰਜਾਬ ਦਾ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਚੁੱਕਾ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਜਿਹੜੀ ਆਪ ਦੀ ਸਰਕਾਰ ਦੇ ਢੰਡੋਰੇ ਪਿੱਟੇ ਜਾ ਰਹੇ ਸਨ ਉਹ ਹੁਣ ਆਮ ਆਦਮੀ ਦੀ ਸਰਕਾਰ ਨਾਂਹ ਹੋ ਕੇ ਖਾਸ ਆਦਮੀ ਦੀ ਸਰਕਾਰ ਬਣ ਚੁੱਕੀ ਹੈ। ਭਗਵੰਤ ਮਾਨ ਨੂੰ ਸ਼ੰਭੂ, ਖਨੌਰੀ ਮੋਰਚਿਆਂ ਦੇ ਕੀਤੇ ਨੁਕਸਾਨ ਦੀ ਭਰਪਾਈ, ਫਸਲਾਂ ਦੀ ਐੱਮਐੱਸਪੀ ਦੇਣ, ਦਫ਼ਤਰਾਂ ਵਿਚ ਫੈਲੇ ਭ੍ਰਿਸ਼ਟਾਚਾਰ, ਨਸ਼ਿਆਂ ਨੂੰ ਰੋਕਣ ਪਿੰਡਾਂ ਵਿਚ ਆਉਣ ’ਤੇ ਸਵਾਲ ਜਵਾਬ ਕੀਤੇ ਜਾਣਗੇ। ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਸਾਹਿਬ ਸਿੰਘ ਤਲਵੰਡੀ, ਪਿਆਰਾ ਸਿੰਘ ਘੁੱਦੂਵਾਲਾ, ਸੁਖਚੈਨ ਸਿੰਘ, ਗੁਰਮੀਤ ਸਿੰਘ ਵਸਤੀ ਨਾਮਦੇਵ, ਰੇਸ਼ਮ ਸਿੰਘ ਸ਼ੀਹਾਂਪਾੜੀ, ਜੋਗਾ ਫੇਮੀਵਾਲਾ, ਜਗਰੂਪ ਸਿੰਘ ਟਿੱਬੀ ਅਰਾਈਆ, ਪ੍ਰਗਟ ਸਿੰਘ, ਹਰਦਿਆਲ ਸਿੰਘ ਨਿਜਾਮਦੀਨ ਵਾਲਾ, ਗੁਰਜੰਟ ਸਿੰਘ, ਗੁਰਵਿੰਦਰ ਸਿੰਘ, ਤਲਵੰਡੀ ਨਿਪਾਲਾਂ, ਆਕਾਸ਼ਦੀਪ ਸਿੰਘ ਘੁੱਦੂਵਾਲਾ, ਸੁਰਜੀਤ ਸਿੰਘ ਬਾਹਰਵਾਲੀ ਆਦਿ ਹਾਜ਼ਰ ਸਨ।