ਅੰਗਰੇਜ਼ ਭੁੱਲਰ, ਫਿਰੋਜ਼ਪੁਰ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਫਿਰੋਜ਼ਪੁਰ ਦੀ ਮੀਟਿੰਗ ਪ੍ਰਧਾਨ ਫਤਹਿ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਵਿਚ ਬੀਕੇਯੂ ਏਕਤਾ ਸਿੱਧੂਪੁਰ ਨੇ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਮੰਗਾਂ ਸਬੰਧੀ ਇਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਵੀ ਦਿੱਤਾ। ਮੰਗ ਪੱਤਰ ਵਿਚ ਉਨ੍ਹਾਂ ਨੇ ਦੱਸਿਆ ਕਿ ਆਰਥਿਕ ਤੰਗੀ ਅਤੇ ਸਮੇਂ ਦੀ ਘਾਟ ਕਾਰਨ ਪਰਾਲੀ ਨੂੰ ਕਿਸਾਨਾਂ ਵੱਲੋਂ ਖੇਤਾਂ ਵਿਚ ਵਾਹੁਣਾ ਇਸ ਸਮੇਂ ਸੰਭਵ ਨਹੀਂ ਹੈ। ਇਸ ਨੂੰ ਖੇਤਾਂ 'ਚ ਮਸਲਣ ਲਈ ਕਿਸਾਨਾਂ ਕੋਲ ਸਮਾਂ ਹੋਣ ਵੀ ਬਹੁਤ ਜ਼ਰੂਰੀ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਆਰਥਿਕ ਮਦਦ ਲਈ ਘੱਟੋ ਘੱਟ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ ਨਹੀਂ ਤਾਂ ਫਿਰ ਕਿਸਾਨ ਮਜ਼ਬੂਰੀ ਵੱਸ ਪਰਾਲੀ ਸਾੜਣ ਵਾਲੇ ਕਿਸਾਨਾਂ ਤੇ ਕਿਸੇ ਵੀ ਕਿਸਮ ਦੀ ਕੋਈ ਕਾਰਵਾਈ ਨਾ ਕੀਤੀ ਜਾਵੇ। ਅਵਾਰਾ ਪਸ਼ੂਆਂ ਅਤੇ ਜੰਗਲੀ ਜਾਨਵਰਾਂ ਜਿਥੇ ਕਿਸਾਨਾਂ ਦੀ ਫਸਲਾਂ ਦਾ ਨੁਕਸਾਨ ਕਰਦੇ ਹਨ, ਉਥੇ ਦੁਰਘਟਨਾਵਾਂ ਦਾ ਕਾਰਨ ਵੀ ਬਣਦੇ ਹਨ ਸਰਕਾਰ ਲੋਕਾਂ ਪਾਸੋਂ ਇਕੱਠੇ ਕੀਤੇ ਗਏ ਗਊਸੈਸ ਨਾਲ ਇਨ੍ਹਾਂ ਦਾ ਯੋਗ ਪ੍ਰਬੰਧ ਕਰੇ। ਪੰਜਾਬ ਸਰਕਾਰ ਤੁਰੰਤ ਕਿਸਾਨਾਂ ਦਾ ਕਰਜਾ ਮੁਆਫ ਕਰੇ ਅਤੇ ਅੱਗੇ ਤੋਂ ਸੁਵਾਮੀ ਨਾਥਨ ਦੀਆਂ ਸਿਫਾਰਸ਼ਾਂ ਅਨੁਸਾਰ ਫਸਲ ਦਾ ਭਾਅ ਦੇਵੇ। ਉਨ੍ਹਾਂ ਆਖਿਆ ਕਿ ਜੋ ਸਰਕਾਰ ਨੇ ਕਣਕ ਦਾ ਰੇਟ ਮਿÎਥਿਆ ਹੈ ਉਸ ਰੇਟ ਨੂੰ ਜਥੇਬੰਦੀ ਰੱਦ ਕਰਦੀ ਹੈ ਅਤੇ ਹਾੜੀ ਦੀਆਂ ਫਸਲਾਂ ਦੇ ਰੇਟ ਸੁਆਮੀਨਾਥਨ ਰਿਪੋਰਟ ਅਨੁਸਾਰ ਦਿੱਤੇ ਜਾਣ। ਇਸ ਮੌਕੇ ਗੁਰਜੀਤ ਸਿੰਘ, ਜੋਗਾ ਸਿੰਘ, ਪ੍ਰਕਾਸ਼ ਸਿੰਘ, ਕੁਲਵਿੰਦਰ ਸਿੰਘ, ਅਨੋਖ ਸਿੰਘ ਬਲਵੀਰ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ, ਗੁਰਪ੍ਰਰੀਤ ਸਿੰਘ, ਚਮਕੌਰ ਸਿੰਘ, ਭੋਲਾ, ਮੱਘਰ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ।