ਕੌਮੀ ਇਨਸਾਫ ਮੋਰਚੇ ਦੀ ਕਾਲ ’ਤੇ ਟੋਲ ਪਲਾਜ਼ਾ ਆਰਿਫ਼ ਕੇ 3 ਘੰਟੇ ਲਈ ਫ਼ਰੀ
ਕੌਮੀ ਇਨਸਾਫ ਮੋਰਚੇ ਦੀ ਕਾਲ ’ਤੇ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਆਰਿਫ਼ ਕੇ 3 ਘੰਟੇ ਲਈ ਫ਼ਰੀ
Publish Date: Mon, 12 Jan 2026 04:40 PM (IST)
Updated Date: Mon, 12 Jan 2026 04:42 PM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਕੌਮੀ ਇਨਸਾਫ ਮੋਰਚੇ ਦੀ ਕਾਲ ’ਤੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜੋਨ ਆਰਿਫ਼ ਕੇ, ਜੋਨ ਬਾਬਾ ਰਾਮ ਲਾਲ, ਜੋਨ ਮੱਲਾਂਵਾਲਾ ਕ੍ਰਾਂਤੀਕਾਰੀ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੱਲਾਂਵਾਲਾ ਫਿਰੋਜ਼ਪੁਰ ਰੋਡ ਤੇ ਪੈਂਦੇ ਟੋਲ ਪਲਾਜ਼ਾ ਆਰਿਫ਼ ਕੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੂਰੀ ਤਰ੍ਹਾਂ ਫ਼ਰੀ ਕਰਵਾਇਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਬੰਦੀ ਸਿੰਘਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਈ ਬੰਦੀ ਸਿੰਘਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਵੱਲ ਗੰਭੀਰ ਧਿਆਨ ਨਹੀਂ ਦਿੰਦੀ ਤਾਂ ਭਵਿੱਖ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੀ ਜਾਣ ਵਾਲੀ ਹਰ ਕਾਲ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ ਰਾਮਲਾਲ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਹਰਫੂਲ ਸਿੰਘ ਕਰਾਂਤੀਕਾਰੀ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ ਫਰੀਦੇਵਾਲਾ ਆਦਿ ਭਾਰੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ।