ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਦੂਜੇ ਦਿਨ ਦੀ ਘੇਰੀ ਸਬ ਤਹਿਸੀਲ
ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਜਥੇਬੰਦੀ ਵੱਲੋਂ ਸਬ ਤਹਿਸੀਲ ਮਮਦੋਟ ਵਿਖੇ ਦੂਜੇ ਦਿਨ ਵੀ ਧਰਨਾ ਜਾਰੀ
Publish Date: Tue, 02 Dec 2025 06:00 PM (IST)
Updated Date: Tue, 02 Dec 2025 06:02 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਅਗਸਤ ਮਹੀਨੇ ਆਏ ਹੜ੍ਹਾਂ ਕਾਰਨ ਦਰਿਆਵਾਂ ਦੇ ਨਾਲ ਲੱਗਦੇ ਸਰਹੱਦੀ ਪਿੰਡਾਂ ਵਿਚ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹੋਏ ਨੁਕਸਾਨ ਦਾ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਜਿਸ ਵਿੱਚੋਂ ਬਹੁਤ ਸਾਰੇ ਕਿਸਾਨਾਂ ਨੂੰ ਮੁਆਵਜੇ ਦੀ ਪਹਿਲੀ ਕਿਸ਼ਤ ਮਿਲ ਵੀ ਚੁੱਕੀ ਹੈ, ਪਰ ਪਿੰਡ ਦੋਨਾਂ ਤੇਲ੍ਹ ਮੱਲ ਜੋ ਕਿ ਸਤਲੁਜ ਦਰਿਆ ਦੇ ਨਾਲ ਲੱਗਦਾ ਹੈ, ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਦੂਜੇ ਦਿਨ ਸਬ ਤਹਿਸੀਲ ਵਿਖੇ ਰੋਸ ਜ਼ਾਹਿਰ ਕੀਤਾ ਗਿਆ। ਧਰਨਾਕਾਰੀ ਕਿਸਾਨਾਂ ਜੋਗਾ ਸਿੰਘ, ਬਖ਼ਸ਼ੀਸ਼ ਸਿੰਘ, ਸਵਰਨ ਸਿੰਘ, ਜਰਨੈਲ ਸਿੰਘ, ਵਰਿਆਮ ਸਿੰਘ, ਤਰਸੇਮ ਸਿੰਘ, ਜੋਗਿੰਦਰ ਸਿੰਘ, ਜੱਗਾ ਸਿੰਘ, ਗੁਰਬਖਸ਼ ਸਿੰਘ, ਬਲਵੀਰ ਸਿੰਘ, ਗੁਰਜੰਟ ਸਿੰਘ, ਹਰਦੀਪ ਸਿੰਘ, ਬਾਜ਼ ਸਿੰਘ ਜਸਵੰਤ ਸਿੰਘ, ਰਾਜਵਿੰਦਰ ਕੌਰ, ਲਖਵੀਰ ਸਿੰਘ ਆਦਿ ਦਾ ਕਹਿਣਾ ਸੀ ਜਿੰਨੀ ਦੇਰ ਉਨ੍ਹਾਂ ਦੀ ਖ਼ਰਾਬ ਹੋਈ ਫ਼ਸਲ ਕਿ ਹੜ੍ਹਾਂ ਨਾਲ ਉਨ੍ਹਾਂ ਦੀ ਵੀ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਸੀ, ਪਰ ਸਬੰਧਤ ਪਟਵਾਰੀ ਵੱਲੋਂ ਖ਼ਰਾਬ ਹੋਈਆਂ ਫਸਲਾਂ ਦੀ ਜਿਹੜੀ ਰਿਪੋਰਟ ਤਿਆਰ ਕੀਤੀ ਗਈ, ਉਸ ਵਿਚ ਉਨ੍ਹਾਂ ਦਾ ਰਕਬਾ ਛੱਡ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਮੁਆਵਜਾ ਰਾਸ਼ੀ ਨਹੀਂ ਸਬੰਧੀ ਰਿਪੋਰਟ ਤਿਆਰ ਕਰਕੇ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਉਹ ਧਰਨਾ ਜਾਰੀ ਰੱਖਣਗੇ। ਛੇਤੀ ਹੋਵੇਗੀ ਕਾਰਵਾਈ ਇਸ ਸਬੰਧੀ ਜਦੋਂ ਨਾਇਬ ਤਹਿਸੀਲਦਾਰ ਅਵਿਨਾਸ਼ ਚੰਦਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਖ਼ਰਾਬ ਹੋਈਆਂ ਫ਼ਸਲਾਂ ਸਬੰਧੀ ਮੁਆਵਜਾ ਦੇਣ ਲਈ ਕਰਕੇ ਸਬੰਧਤ ਪਿੰਡਾਂ ਵਿਚ ਕੈਂਪ ਲਗਾ ਕੇ ਕਿਸਾਨਾਂ ਪਾਸੋਂ ਇਤਰਾਜ਼ ਮੰਗੇ ਗਏ ਸਨ, ਉਸ ਵਕਤ ਕੋਈ ਇਤਰਾਜ਼ ਨਹੀਂ ਆਇਆ। ਹੁਣ ਕਿਸਾਨ ਧਰਨੇ ’ਤੇ ਬੈਠੇ ਹਨ, ਫਿਰ ਵੀ ਸਬੰਧਤ ਪਟਵਾਰੀ ਕੋਲੋਂ ਜਾਣਕਾਰੀ ਪ੍ਰਾਪਤ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੱਸਣਯੋਗ ਹੈ ਕਿ ਖਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।