- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਦੇ ਕੱਟਾਂ ਤੋਂ ਦੁੱਖੀ ਕਿਸਾਨ ਜਥੇਬੰਦੀਆਂ ਵੱਲੋਂ ਪਾਵਰਕਾਮ ਦਫਤਰ ਅੱਗੇ ਦਿੱਤਾ ਧਰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਪੰਜਾਬ ਭਰ ਵਿਚ ਕਿਸਾਨਾਂ ਦੀਆਂ ਮੋਟਰਾਂ ਵਾਲੀ ਬਿਜਲੀ ਸਪਲਾਈ ’ਤੇ ਲੱਗ ਰਹੇ ਭਾਰੀ ਕੱਟਾਂ ਤੋਂ ਦੁੱਖੀ ਕਿਸਾਨਾਂ ਨੇ ਵੱਖ ਵੱਖ ਕਿਸਾਨ ਜੱਥੇਬੰਦੀਆਂ ਦੇ ਸਹਿਯੋਗ ਨਾਲ ਪਾਵਰਕਾਮ ਦਫਤਰ ਮਖੂ ਵਿਖੇ ਧਰਨਾ ਲਗਾ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਹਦਾਇਤਾਂ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੋਂ ਇਲਾਵਾ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਸ਼ਮੁਲੀਅਤ ਕਰਦਿਆਂ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਧਰਨੇ ਵਿਚ ਅਕਾਲੀ ਦਲ ਦੇ ਹਲਕਾ ਇੰਚਾਰਜ਼ ਹਰਪ੍ਰੀਤ ਸਿੰਘ ਹੀਰੋ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਿਸਾਨਾਂ ਨੂੰ ਆ ਰਹੀ ਬਿਜਲੀ ਦੀ ਭਾਰੀ ਦਿੱਕਤ ਲਈ ਪੂਰੀ ਤਰ੍ਹਾਂ ਸਰਕਾਰ ਨੂੰ ਜੁੰਮੇਵਾਰ ਦਸਦਿਆਂ ਕਿਹਾ ਕਿ ਇਹ ਸਰਕਾਰ ਪੰਜਾਬ ਦੇ ਇਤਹਾਸ ਦੀ ਹੁਣ ਤੱਕ ਦੀ ਸਭ ਤੋਂ ਨਿਕਮੀ ਸਰਕਾਰ ਸਿੱਧ ਹੋਈ ਜਿਸ ਨੂੰ ਕਿਸਾਨਾਂ ਦਾ ਕੋਈ ਫਿਕਰ ਨਹੀਂ। ਇਸ ਧਰਨੇ ਨੂੰ ਵੱਖ-ਵੱਖ ਬੁਲਾਰਿਆਂ ਪ੍ਰਗਟ ਸਿੰਘ ਤਲਵੰਡੀ ਸਕੱਤਰ ਪੰਜਾਬ ਬੀਕੇਯੂ ਰਾਜੇਵਾਲ, ਯੂਥ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ, ਪ੍ਰਗਟ ਸਿੰਘ ਲਹਿਰਾ, ਗੁਰਦੇਵ ਸਿੰਘ ਵਾਰਸਵਾਲਾ ਬੀਕੇਯੂ ਪੰਜਾਬ, ਸੁਖਦੇਵ ਸਿੰਘ ਅਰਾਈਆਂ ਵਾਲਾ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਦਲਜੀਤ ਸਿੰਘ ਬੁੱਟਰ ਬੀਕੇਯੂ ਲੱਖੋਵਾਲ, ਜਸਬੀਰ ਸਿੰਘ ਵੱਟੂ ਭੱਟੀ ਪ੍ਰਧਾਨ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਡਾ. ਗੁਰਦੇਵ ਸਿੰਘ ਤਲਵੰਡੀ, ਗੁਰਵਿੰਦਰ ਸਿੰਘ ਬਾਹਰਵਾਲੀ ਆਦਿ ਵੱਡੀ ਗਿਣਤੀ ਵਿਚ ਬੁਲਾਰਿਆਂ ਨੇ ਸੰਬੋਧਨ ਵਿਚ ਬੋਲਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਖੇਤਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਚਾਰ ਘੰਟੇ ਆ ਰਹੀ ਹੈ ਜੋ ਕਿ ਚਾਰ ਘੰਟਿਆਂ ਵਿੱਚ ਵੀ ਕਈ ਕਈ ਵਾਰ ਟਰਿਪ ਕਰ ਜਾਂਦੀ ਹੈ। ਕਿਸਾਨਾਂ ਦੀ ਮੰਗ ਹੈ ਕਿ ਬਿਜਲੀ ਦੀ ਸਪਲਾਈ ਨੂੰ ਜਲਦੀ ਤੋਂ ਜਲਦੀ ਠੀਕ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੀ ਜਿਹੜੀ ਖੱਜਲ ਖਵਾਰੀ ਹੋ ਰਹੀ ਉਸ ਨੂੰ ਰੋਕਿਆ ਜਾ ਸਕੇ। ਕਿਸਾਨ ਜਿਹੜੇ ਮਹਿੰਗੇ ਭਾਅ ਦਾ ਡੀਜਲ ਫੂਕ ਕੇ ਵੀ ਝੋਨੇ ਦੀ ਫਸਲ ਨੂੰ ਨਹੀਂ ਬਚਾਅ ਰਹੇ ਅਤੇ ਫਸਲ ਬਰਬਾਦ ਹੋ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਪਹਿਲੋਂ ਹੀ ਮਾੜੀ ਹੋ ਰਹੀ ਹੈ ਅਤੇ ਜੇਕਰ ਸਰਕਾਰ ਨੇ ਤੁਰੰਤ ਕਿਸਾਨਾਂ ਨੂੰ 8 ਘੰਟੇ ਰੋਜ਼ਾਨਾ ਬਿਜਲੀ ਦੀ ਸਪਲਾਈ ਨੂੰ ਨਿਰਵਿਘਨ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ਅਤੇ ਰੇਲ ਆਵਾਜਾਈ ਠੱਪ ਕਰ ਦਿੱਤੀ ਜਾਵੇਗੀ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਹੋਵੇਗੀ।