ਬੰਦ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ
ਬੰਦ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ
Publish Date: Thu, 15 Oct 2026 04:25 PM (IST)
Updated Date: Fri, 16 Oct 2026 04:00 AM (IST)
ਬੰਦ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ ਬਗੀਚਾ ਸਿੰਘ, ਪੰਜਾਬੀ ਜਾਗਰਣ, ਮਮਦੋਟ : ਮਾਨਸਾ ਦੇ ਵਸਨੀਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਇਨਸਾਫ ਦੀ ਅਵਾਜ ਬੁਲੰਦ ਕਰਦਿਆਂ ਕਸਬਾ ਮਮਦੋਟ ਵਿਖੇ ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਮਮਦੋਟ ਇਲਾਕੇ ਦੇ ਪਿੰਡਾਂ ਦੇ ਲੋਕਾਂ ਤੇ ਸ਼ਹਿਰ ਵਾਸੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੁਪਾਤੀ ਚੋਂਕ ਵਿਖੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਰੋਸ ਪ੍ਰਦਰਸ਼ਨ ਨੂੰ ਭਰਵਾਂ ਹੁੰਗਾਰਾ ਮਿਲਿਆ। ਕਸਬਾ ਮਮਦੋਟ ਵਿਚ ਦੁਕਾਨਾਂ ਬੰਦ ਰਹੀਆਂ। ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਭਰ ਵਿਚ ਮੈਡੀਕਲ ਮਾਲਕਾਂ ਅਤੇ ਦੂਸਰੇ ਨਸ਼ੇ ਦੇ ਵਪਾਰੀਆਂ ਤੇ ਠੋਸ ਕਾਰਵਾਈ ਕੀਤੀ ਜਾਵੇ ਜੋ ਨਸ਼ਾ ਵੇਚਦੇ ਹਨ। ਇਸ ਨਾਲ ਪੰਜਾਬ ਦੀ ਨੌਜਵਾਨ ਪੀੜ੍ਹੀ ਮੌਤ ਦੇ ਮੂੰਹ ਵਿਚ ਜਾ ਰਹੀ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਨੂੰ ਜਲਦ ਤੋਂ ਜਲਦ ਇਨਸਾਫ ਦਿਵਾਇਆ ਜਾਵੇ ਅਤੇ ਉਸ ਦੇ ਕਾਤਲ ਨੂੰ ਜਲਦ ਗ੍ਰਿਫਤਾਰ ਕਰਕੇ ਸਲਾਖਾ ਪਿੱਛੇ ਭੇਜਿਆ ਜਾਵੇ। ਇਸ ਮੌਕੇ ਕਿਸਾਨ ਮਜ਼ਦੂਰ, ਸਮਾਜਿਕ ਅਤੇ ਜਥੇਬੰਦੀਆਂ ਵੱਲੋਂ ਚੁਪਾਤੀ ਚੋਂਕ ਵਿਖੇ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਲੋਕ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।