ਰਵੀ ਮੋਂਗਾ, ਗੁਰੂਹਰਸਹਾਏ : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਗੁਰੂਹਰਸਹਾਏ ਦੇ ਰੇਲਵੇ ਪਾਰਕ ਵਿਚ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ 26 ਜਨਵਰੀ ਨੂੰ ਦਿੱਲੀ ਵਿੱਚ ਕੀਤੀ ਜਾਣ ਵਾਲੀ ਕਿਸਾਨ ਪਰੇਡ ਦੀ ਤਿਆਰੀ ਕੀਤੀ ਗਈ ਅਤੇ ਫੈਸਲਾ ਕੀਤਾ ਗਿਆ ਕਿ 26 ਜਨਵਰੀ ਦੀ ਪਰੇਡ ਵਿੱਚ ਹਿੱਸਾ ਲੈਣ ਲਈ ਅੱਜ ਬਲਾਕ ਗੁਰੂਹਰਸਹਾਏ ਤੋਂ ਵੱਡੀ ਗਿਣਤੀ ਵਿੱਚ ਕਾਫ਼ਲੇ ਤੌਰੇ ਜਾਣਗੇ, ਜਿਨ੍ਹਾਂ ਵਿਚ ਬਲਾਕ ਗੁਰੂਹਰਸਹਾਏ ਤੋਂ ਵੀ ਵੱਡੀ ਗਿਣਤੀ ਵਿੱਚ ਟਰੈਕਟਰ ਅਤੇ ਗੱਡੀਆਂ ਸ਼ਾਮਲ ਹੋਣਗੀਆਂ। ਇਸ ਮੌਕੇ ਬਲਾਕ ਗੁਰੂਹਰਸਹਾਏ ਦੀ ਕਮੇਟੀ ਦੀ ਵੀ ਚੋਣ ਕੀਤੀ ਗਈ, ਜਿਸ ਵਿਚ ਅਸ਼ੋਕ ਕੁਮਾਰ ਨੂੰ ਬਲਾਕ ਪ੍ਰਧਾਨ, ਰਾਜਵਿੰਦਰ ਸਿੰਘ ਮੀਤ ਪ੍ਰਧਾਨ, ਇਕਬਾਲ ਸਿੰਘ ਸਕੱਤਰ, ਗੁਰਪ੍ਰਰੀਤ ਸਿੰਘ ਖਜ਼ਾਨਚੀ, ਪ੍ਰਗਟ ਸਿੰਘ ਪ੍ਰਰੈਸ ਸਕੱਤਰ, ਨਿਯੁਕਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਕੁਝ ਹੋਰ ਪਿੰਡਾਂ ਦੀ ਵੀ ਚੋਣ ਕੀਤੀ ਗਈ, ਜਿਸ ਵਿਚ ਵੱਡਾ ਜੰਡਵਾਲਾ ਤੋਂ ਪ੍ਰਧਾਨ ਹਰਪਾਲ ਚੰਦ ਅਤੇ ਅਮਰਜੀਤ ਸਿੰਘ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਕਈ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।