ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਰਾਣਾ ਸੋਢੀ ਦੀ ਰਿਹਾਇਸ਼ ਅੱਗੇ ਕੀਤਾ ਰੋਸ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਬੀਜੇਪੀ ਆਗੂ ਰਾਣਾ ਸੋਢੀ ਦੀ ਰਿਹਾਇਸ਼ ਅੱਗੇ ਕੀਤਾ ਰੋਸ ਪ੍ਰਦਰਸ਼ਨ
Publish Date: Sun, 22 Feb 2026 04:38 PM (IST)
Updated Date: Sun, 22 Feb 2026 04:39 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਅਤੇ ਮਜ਼ਦੂਰ ਵਿਰੋਧੀ ਬਿੱਲਾਂ ਅਤੇ ਸਮਝੌਤਿਆ ਦੇ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਪੰਜਾਬ ਵਿੱਚ ਬੀਜੇਪੀ ਅਤੇ ਆਮ ਆਦਮੀ ਪਾਰਟੀ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਲ ੈਕੇ ਅੱਜ ਫਿਰੋਜ਼ਪੁਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਰੱਜ ਕੇ ਨਾਅਰੇਬਾਜੀ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਲਿਆ ਕਿ ਪੰਜਾਬ ਅਤੇ ਦੇਸ਼ ਦੇ ਲੋਕਾਂ ਤੋਂ ਬਿਜਲੀ ਖੋਹ ਕੇ ਕਾਰਪੋਰੇਟ ਘਰਾਣਿਆ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਬੀਜ ਬਿੱਲ ਅਤੇ ਅਮਰੀਕਾ ਨਾਲ ਕੀਤਾ ਟੈਕਸ ਮੁਕਤ ਵਪਾਰ ਸਮਝੌਤਾ ਲਿਆਂਦਾ ਜਾ ਰਿਹਾ ਜਿਸ ਨਾਲ ਪੰਜਾਬ ਸਮੇਤ ਪੂਰੇ ਭਾਰਤ ਦਾ ਖੇਤੀ ਖੇਤਰ ਤਬਾਹ ਹੋ ਜਾਵੇਗਾ। ਕੇਂਦਰ ਸਰਕਾਰ ਵੱਲੋਂ ਮਗਨਰੇਗਾ ਵਰਗੇ ਥੋੜਾ ਬਹੁਤ ਲੋਕਾਂ ਨੂੰ ਰਾਹਤ ਦੇਣ ਵਾਲ਼ੇ ਕਾਨੂੰਨ ਖਤਮ ਕੀਤੇ ਜਾ ਰਹੇ ਹਨ ਅਤੇ ਚਾਰ ਲੇਬਰ ਕੋਡ ਲਿਆ ਕਿ ਮਜ਼ਦੂਰਾਂ ਅਤੇ ਮੁਲਾਜਮਾਂ ਦੇ ਹੱਕ ਖੋਹੇ ਜਾ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕੀ ਕਿਸਾਨਾਂ ਮਜ਼ਦੂਰਾਂ ਦੇ ਕਰਜਿਆ ਤੇ ਲੀਕ ਫੇਰੀ ਜਾਵੇ ਅਤੇ ਐੱਮਐੱਸਪੀ ਦਾ ਗਰੰਟੀ ਕਾਨੂੰਨ ਬਣਾਇਆ ਜਾਵੇ, ਸਾਰੇ ਲੋਕ ਵਿਰੋਧੀ ਬਿੱਲ ਵਾਪਸ ਲਏ ਜਾਣ ਅਤੇ ਅਮਰੀਕਾ ਨਾਲ ਕੀਤਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਲਵਿੰਦਰ ਸਿੰਘ ਸ਼ੇਰਖਾਂ, ਗੁਰਸੇਵਕ ਸਿੰਘ ਤਲਵੰਡੀ ਜੱਲੇਖਾ, ਬੀਕੇਯੂ ਡਾਕੌਦਾ ਦੇ ਜਾਗੀਰ ਸਿੰਘ ਖਹਿਰਾ, ਬੀਕੇਯੂ ਲੱਖੋਵਾਲ ਦੇ ਹਰਦਿਆਲ ਸਿੰਘ, ਸੁਖਮੰਦਰ ਸਿੰਘ ਸ਼ੂਸ਼ਕ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਦੇ ਗੁਰਮੀਤ ਸਿੰਘ ਪੋਜੋਕੇ, ਜਤਿੰਦਰ ਰੌਫੀ, ਕੁੱਲ ਹਿੰਦ ਕਿਸਾਨ ਸਭਾ ਦੇ ਗੁਰਦਿੱਤ ਸਿੰਘ, ਬੀਕੇਯੂ ਪੰਜਾਬ ਦੇ ਪ੍ਰਕਾਸ਼ ਸਿੰਘ, ਕਿਸਾਨ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਭੁੱਲਰ, ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਆਰਾਈਆਂ ਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।