ਨਾੜ ਨਾ ਸਾੜਨ ਸਬੰਧੀ ਪ੍ਰਚਾਰ ਵੈਨ ਰਾਹੀਂ ਕੀਤਾ ਜਾਵੇਗਾ ਜਾਗਰੂਕ
ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰਚਾਰ ਵੈਨ ਰਾਹੀਂ ਕੀਤਾ ਜਾਵੇਗਾ ਜਾਗਰੂਕ
Publish Date: Wed, 01 Apr 2026 04:10 PM (IST)
Updated Date: Wed, 01 Apr 2026 04:13 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਰੰਭੀ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਇਸ ਖੇਤਰ ਵਿਚ ਹੁਣ ਤੋਂ ਹੀ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਣਕ ਦਾ ਨਾੜ ਸਾੜਨ ਨਾਲ ਵਾਤਾਵਰਣ ਉਪਰ ਹੋਣ ਵਾਲੇ ਮਾਰੂ ਪ੍ਰਭਾਵਾਂ ਅਤੇ ਅੱਗ ਲਗਾਉਣ ਨਾਲ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਜਾਗਰੂਕਤਾ ਮੁਹਿੰਮ ਫਿਰੋਜ਼ਪੁਰ ਦੇ ਹਰੇਕ ਪਿੰਡ ਵਿਚ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਰਵਾਨਾ ਕੀਤੀ ਗਈ ਇਹ ਪ੍ਰਚਾਰ ਵੈਨ ਜ਼ਿਲ੍ਹੇ ਦੇ ਹਰ ਪਿੰਡ ਵਿਚ ਪਹੁੰਚ ਕੇ 40 ਦਿਨ ਲੋਕਾਂ ਨੂੰ ਕਣਕ ਦਾ ਨਾੜ ਨਾ ਸਾੜਨ ਪ੍ਰਤੀ ਜਗਰੂਕ ਕਰੇਗੀ। ਪ੍ਰਚਾਰ ਵੈਨ ਦੀ ਰਵਾਨਗੀ ਸਮੇਂ ਡਾ. ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫਿਰੋਜ਼ਪੁਰ, ਡਾ. ਨੀਰਜ ਸ਼ਰਮਾ ਖੇਤੀਬਾੜੀ ਅਫ਼ਸਰ, ਇੰਜ. ਸਤਿੰਦਰਪਾਲ ਸਿੰਘ ਏਏਈ, ਇੰਜ. ਕਮਲ ਕ੍ਰਿਸ਼ਨ ਏਏਈ, ਡਾ. ਰਜਨੀਸ਼ ਏਡੀਓ, ਡਾ. ਨਵੀਨ ਖੰਨਾ ਏਡੀਓ ਅਤੇ ਅਕਾਸ਼ ਬਹਾਦਰ ਜੂਨੀਅਰ ਟਕਨੀਸ਼ੀਅਨ ਹਾਜ਼ਰ ਸਨ।