ਫਿਰੋਜ਼ਪੁਰ ਛਾਉਣੀ ਬੋਰਡ ਨੇ ਮਨਾਇਆ ਗਣਤੰਤਰ ਦਿਵਸ
ਫਿਰੋਜ਼ਪੁਰ ਛਾਉਣੀ ਬੋਰਡ ਵੱਲੋਂ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ
Publish Date: Tue, 27 Jan 2026 04:33 PM (IST)
Updated Date: Tue, 27 Jan 2026 04:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਰੋਜ਼ਪੁਰ : ਛਾਉਣੀ ਪ੍ਰੀਸ਼ਦ (ਕੈਂਟ ਬੋਰਡ), ਫਿਰੋਜ਼ਪੁਰ ਵੱਲੋਂ ਭਾਰਤ ਦਾ 77ਵਾਂ ਗਣਤੰਤਰ ਦਿਵਸ ਮੁੱਖ ਕਾਰਜਕਾਰੀ ਅਧਿਕਾਰੀ ਜੋਨਸ ਵਿਕਾਸ ਦੀ ਯੋਗ ਅਗਵਾਈ ਹੇਠ ਬੜੀ ਸ਼ਾਨੋ-ਸ਼ੌਕਤ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ’ਤੇ ਮੁੱਖ ਮਹਿਮਾਨ ਜੋਨਸ ਵਿਕਾਸ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਤਿਰੰਗੇ ਨੂੰ ਸਲਾਮੀ ਦਿੱਤੀ। ਸਮਾਗਮ ਦੌਰਾਨ ਛਾਉਣੀ ਬੋਰਡ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾਇਆ ਅਤੇ ਦੇਸ਼ ਭਗਤੀ ਨਾਲ ਲਬਰੇਜ਼ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਉੱਥੇ ਮੌਜ਼ੂਦ ਸਾਰੇ ਮਹਿਮਾਨਾਂ ਅਤੇ ਦਰਸ਼ਕਾਂ ਦਾ ਮਨ ਮੋਹ ਲਿਆ। ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਅਤੇ ਇਨਾਮ ਵੰਡੇ ਗਏ। ਸਮਾਗਮ ਵਿਚ ਛਾਉਣੀ ਪ੍ਰੀਸ਼ਦ ਦੇ ਮੈਂਬਰ, ਅਧਿਆਪਕ ਸਾਹਿਬਾਨ, ਬੋਰਡ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿਚ ਸਕੂਲੀ ਬੱਚੇ ਸ਼ਾਮਲ ਹੋਏ।