- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਦੇ ਭਰਾ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਸਰਬਜੀਤ ਕੌਰ ਦਾ ਵਿਆਹ ਬਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਲੱਖੋ ਕੇ ਬਹਿਰਾਮ ਨਾਲ ਹੋਇਆ ਸੀ। ਮਲਕੀਤ ਸਿੰਘ ਨੇ ਦੋਸ਼ ਲਾਇਆ ਕਿ ਸਰਬਜੀਤ ਕੌਰ ਦੇ ਸਹੁਰੇ ਪਰਿਵਾਰ ਵੱਲੋਂ ਉਸ ਨਾਲ ਅਕਸਰ ਕਥਿਤ ਤੌਰ ’ਤੇ ਲੜਾਈ-ਝਗੜਾ ਅਤੇ ਕੁੱਟਮਾਰ ਕੀਤੀ ਜਾਂਦੀ ਸੀ।

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਥਾਣਾ ਮਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਐਤਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦੋ ਗੱਡੀਆਂ ’ਚ ਸਵਾਰ ਹੋ ਕੇ ਆਏ ਹਥਿਆਰਬੰਦਾਂ ਵੱਲੋਂ ਮੋਟਰਸਾਈਕਲ ’ਤੇ ਜਾ ਰਹੇ 23 ਸਾਲਾ ਦਵਿੰਦਰ ਸਿੰਘ ਉਰਫ਼ ਦੀਪੂ ਪੁੱਤਰ ਰਸਾਲ ਸਿੰਘ ਵਾਸੀ ਪਿੰਡ ਦੀਨੇ ਕੇ ’ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਗੋਲ਼ੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਦਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸਿਵਲ ਹਸਪਤਾਲ ਜ਼ੀਰਾ ਵਿਖੇ ਮ੍ਰਿਤਕ ਦੇ ਭਰਾ ਮਲਕੀਤ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਦਵਿੰਦਰ ਸਿੰਘ ਆਪਣੀ ਬਾਂਹ ’ਤੇ ਪੱਟੀ ਕਰਵਾਉਣ ਲਈ ਮੋਟਰਸਾਈਕਲ ’ਤੇ ਪਿੰਡ ਪੱਧਰੀ ਵੱਲ ਜਾ ਰਿਹਾ ਸੀ। ਇਸ ਦੌਰਾਨ ਰਸਤੇ ’ਚ ਦੋ ਗੱਡੀਆਂ ’ਤੇ ਸਵਾਰ ਹੋ ਕੇ ਆਏ ਕੁਝ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਤੇ ਗੋਲ਼ੀਆਂ ਚਲਾ ਦਿੱਤੀਆਂ। ਪਰਿਵਾਰ ਅਨੁਸਾਰ ਗੋਲ਼ੀਬਾਰੀ ਦੌਰਾਨ ਇਕ ਗੋਲੀ ਦਵਿੰਦਰ ਦੀ ਬਾਂਹ ਤੇ ਦੂਜੀ ਛਾਤੀ ’ਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਜ਼ੀਰਾ ਪਹੁੰਚਾਇਆ ਗਿਆ, ਪਰ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਘਟਨਾ ਦੌਰਾਨ ਵਰਤੀਆਂ ਗਈਆਂ ਗੱਡੀਆਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈਆਂ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਖੂ ਦੀ ਪੁਲਿਸ ਮੌਕੇ ’ਤੇ ਪੁੱਜੀ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ, ਹਮਲਾਵਰਾਂ ਦੀ ਪਛਾਣ ਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ’ਚ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।