
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਲਿਸ ਅਧਿਕਾਰੀਆਂ ਵੱਲੋਂ ਪੂਰੀ ਇਮਾਰਤ ਦੀ ਛਾਣਬੀਣ ਅਤੇ ਵਿਆਪਕ ਤਲਾਸ਼ੀ ਅਭਿਆਨ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨਿਆ ਗਿਆ। ਇਸ ਤੋਂ ਬਾਅਦ ਦੁਪਹਿਰ 12 ਵਜੇ ਅਦਾਲਤੀ ਕੰਮਕਾਜ ਮੁੜ ਸੁਚਾਰੂ ਰੂਪ ਨਾਲ ਸ਼ੁਰੂ ਕਰਵਾ ਦਿੱਤਾ ਗਿਆ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫ਼ਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਇਕ ਵਾਰ ਫ਼ਿਰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ।
ਧਮਕੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਪੂਰੇ ਅਦਾਲਤੀ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਦੇ ਮੁੱਖ ਗੇਟ ਬੰਦ ਕਰ ਦਿੱਤੇ ਗਏ ਅਤੇ ਆਮ ਲੋਕਾਂ ਦੇ ਅੰਦਰ ਜਾਣ ’ਤੇ ਰੋਕ ਲਗਾ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਰੋਹਿਤ ਅਰੋਜ਼ਾ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਅਦਾਲਤੀ ਕੰਮਕਾਜ ਸਵੇਰੇ 11.30 ਵਜੇ ਤੱਕ ਪੂਰੀ ਤਰ੍ਹਾਂ ਮੁਲਤਵੀ ਕਰ ਦਿੱਤਾ ਗਿਆ ਸੀ।
ਪੁਲਿਸ ਅਧਿਕਾਰੀਆਂ ਵੱਲੋਂ ਪੂਰੀ ਇਮਾਰਤ ਦੀ ਛਾਣਬੀਣ ਅਤੇ ਵਿਆਪਕ ਤਲਾਸ਼ੀ ਅਭਿਆਨ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨਿਆ ਗਿਆ। ਇਸ ਤੋਂ ਬਾਅਦ ਦੁਪਹਿਰ 12 ਵਜੇ ਅਦਾਲਤੀ ਕੰਮਕਾਜ ਮੁੜ ਸੁਚਾਰੂ ਰੂਪ ਨਾਲ ਸ਼ੁਰੂ ਕਰਵਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਬੰਬ ਨਾਲ ਉਡਾਉਣ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ। ਧਮਕੀਆਂ ਮਿਲਣ ਨਾਲ ਅਦਾਲਤ ਵਿੱਚ ਆਉਣ ਵਾਲੇ ਵਕੀਲਾਂ, ਧਿਰਾਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪੁਲਿਸ ਵੱਲੋਂ ਈਮੇਲ ਭੇਜਣ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਤੱਕ ਪਹੁੰਚਣ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ।