- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਸਵੱਛਤਾ ਹੀ ਸੇਵਾ-2026’ ਤਹਿਤ ਫਿਰੋਜ਼ਪੁਰ ਮੰਡਲ ਨੇ ਕਰਵਾਈ ਸਾਈਕਲ ਰੈਲੀ ਤੇ ਵਾਲੀਬਾਲ ਮੈਚ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਰੇਲਵੇ ਮੰਡਲ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਸਵੱਛਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਾਈਕਲ ਰੈਲੀ ਅਤੇ ਵਾਲੀਬਾਲ ਮੈਚ ਕਰਵਾਇਆ ਗਿਆ। ਇਨ੍ਹਾਂ ਗਤੀਵਿਧੀਆਂ ਦਾ ਆਯੋਜਨ ਮੰਡਲ ਸਪੋਰਟਸ ਐਸੋਸੀਏਸ਼ਨ ਫਿਰੋਜ਼ਪੁਰ ਵੱਲੋਂ ਸੀਨੀਅਰ ਮੰਡਲ ਖੇਡ ਅਧਿਕਾਰੀ ਰਾਹੁਲ ਦੇਵ ਦੀ ਅਗਵਾਈ ਹੇਠ ਕੀਤਾ ਗਿਆ। ਸਾਈਕਲ ਰੈਲੀ ਰੇਲਵੇ ਅਫਸਰਜ਼ ਕਲੱਬ ਤੋਂ ਸ਼ੁਰੂ ਹੋ ਕੇ ਮੁਕਤਸਰ ਰੋਡ ਤੱਕ ਕੱਢੀ ਗਈ। ਇਸ ਦੌਰਾਨ ਰੇਲਵੇ ਅਧਿਕਾਰੀਆਂ, ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸਫ਼ਾਈ, ਵਾਤਾਵਰਨ ਸੰਭਾਲ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਵਾਲੀਬਾਲ ਮੈਚ ਵੀ ਕਰਵਾਇਆ ਗਿਆ, ਜਿਸ ਰਾਹੀਂ ਸਰੀਰਕ ਤੰਦਰੁਸਤੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸੀਨੀਅਰ ਮੰਡਲ ਵਪਾਰ ਪ੍ਰਬੰਧਕ/ਫਰੇਟ ਪਰਮਦੀਪ ਸਿੰਘ ਸੈਣੀ, ਸਹਾਇਕ ਮੰਡਲ ਖੇਡ ਅਧਿਕਾਰੀ ਅਚਰਜ ਗੁਪਤਾ, ਮੰਡਲ ਖੇਡ ਸਕੱਤਰ ਸੁਨੀਲ ਕੁਮਾਰ ਸਮੇਤ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਸਾਰੀਆਂ ਗਤੀਵਿਧੀਆਂ ਦੌਰਾਨ ‘ਜ਼ੀਰੋ ਵੇਸਟ’ ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ। ਸਮਾਪਤੀ ਮੌਕੇ ਸਾਂਝੀ ਸਫ਼ਾਈ ਮੁਹਿੰਮ ਵੀ ਚਲਾਈ ਗਈ। ਰੇਲਵੇ ਮੰਡਲ ਵੱਲੋਂ ਰੇਲਵੇ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਵੱਛਤਾ ਮੁਹਿੰਮ ਵਿੱ ਸਰਗਰਮ ਭੂਮਿਕਾ ਨਿਭਾਉਣ ਅਤੇ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ।