- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸਦਰ ਜ਼ੀਰਾ ਪੁਲਿਸ ਨੇ ਗਸ਼ਤ ਦੌਰਾਨ ਬਿਨਾਂ ਨੰਬਰ ਪਲੇਟ ਵਾਲੀ ਫਾਰਚੂਨਰ ਗੱਡੀ ਵਿੱਚੋਂ ਇੱਕ ਪਿਸਤੌਲ, ਮੈਗਜ਼ੀਨ ਅਤੇ 196 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਗੱਡੀ ਸਵਾਰਾਂ ਨੇ ਪੁਲਿਸ ਪਾਰਟੀ ’ਤੇ ਗੱਡੀ ਚੜ੍ਹਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ 109 ਬੀਐੱਨਐੱਸ ਅਤੇ 25 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਥਾਣਾ ਸਦਰ ਜ਼ੀਰਾ ਪੁਲਿਸ ਨੇ ਗਸ਼ਤ ਦੌਰਾਨ ਬਿਨਾਂ ਨੰਬਰ ਪਲੇਟ ਵਾਲੀ ਫਾਰਚੂਨਰ ਗੱਡੀ ਵਿੱਚੋਂ ਇੱਕ ਪਿਸਤੌਲ, ਮੈਗਜ਼ੀਨ ਅਤੇ 196 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਗੱਡੀ ਸਵਾਰਾਂ ਨੇ ਪੁਲਿਸ ਪਾਰਟੀ ’ਤੇ ਗੱਡੀ ਚੜ੍ਹਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ 109 ਬੀਐੱਨਐੱਸ ਅਤੇ 25 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਸਹਾਇਕ ਸਬ-ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕਰ ਰਹੀ ਸੀ। ਪਿੰਡ ਤਲਵੰਡੀ ਜੱਲੇ ਖਾਂ ਨੇੜੇ ਜ਼ੀਰਾ ਵਾਲੇ ਪਾਸਿਓਂ ਬਿਨਾਂ ਨੰਬਰ ਪਲੇਟ ਵਾਲੀ ਫਾਰਚੂਨਰ ਆਉਂਦੀ ਦਿਖਾਈ ਦਿੱਤੀ। ਰੋਕਣ ਦਾ ਇਸ਼ਾਰਾ ਕਰਨ ’ਤੇ ਡਰਾਈਵਰ ਨੇ ਕਥਿਤ ਤੌਰ ’ਤੇ ਪੁਲਿਸ ਪਾਰਟੀ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਕਾਬੂ ਕਰਨ ਦੀ ਕੋਸ਼ਿਸ਼ ਦੌਰਾਨ ਦੋਵੇਂ ਗੱਡੀ ਛੱਡ ਕੇ ਫਰਾਰ ਹੋ ਗਏ।
ਤਲਾਸ਼ੀ ਦੌਰਾਨ ਡਰਾਈਵਰ ਸੀਟ ਹੇਠੋਂ ਬੈਗ ਮਿਲਿਆ, ਜਿਸ ਵਿੱਚ 32 ਬੋਰ ਦਾ ਪਿਸਤੌਲ, ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ, 30 ਬੋਰ ਦੇ 59 ਅਤੇ 315 ਬੋਰ ਦੇ 131 ਰੌਂਦ ਬਰਾਮਦ ਹੋਏ। ਮੁਲਜ਼ਮਾਂ ਦੀ ਪਛਾਣ ਸਤਵਿੰਦਰ ਸਿੰਘ ਉਰਫ਼ ਲੱਡੂ ਵਾਸੀ ਠੇਠਰ ਕਲਾਂ ਅਤੇ ਹਰਦੀਪ ਸਿੰਘ ਉਰਫ਼ ਦੀਪਾ ਵਾਸੀ ਘੱਲ ਖੁਰਦ ਵਜੋਂ ਹੋਈ ਹੈ। ਪੁਲਿਸ ਨੇ ਗੱਡੀ ਕਬਜ਼ੇ ਵਿੱਚ ਲੈ ਕੇ ਫਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।