Ferozepur News : ਖੇਤਾਂ ’ਚ ਕੰਮ ਕਰਨ ਗਏ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਪਰਿਵਾਰ ਨੇ ਬਿਜਲੀ ਵਿਭਾਗ ’ਤੇ ਲਾਪਰਵਾਹੀ ਦੇ ਲਗਾਏ ਦੋਸ਼
ਪਾਵਰਕਾਮ ਮਹਿਕਮੇ ਨੂੰ ਕਈ ਵਾਰ ਆਖਣ ਦੇ ਬਾਵਜੂਦ ਵਿਭਾਗੀ ਅਧਿਕਾਰੀਆਂ ਨੇ ਤਾਰਾਂ ਉੱਚੀਆਂ ਚੁੱਕਣ ਲਈ ਕੋਈ ਯਤਨ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਜਦੋਂ ਮੇਜਰ ਸਿੰਘ ਖੇਤਾਂ ਵਿਚ ਕੰਮ ਕਰ ਰਿਹਾ ਸੀ ਤਾਂ ਤਾਰਾਂ ਕਾਫੀ ਨੀਵੀਆਂ ਹੋਣ ਕਾਰਣ ਉਸ ਨੂੰ ਕਰੰਟ ਲੱਗ ਗਿਆ।
Publish Date: Sun, 08 Mar 2026 10:20 PM (IST)
Updated Date: Sun, 08 Mar 2026 10:23 PM (IST)
ਪਰਮਿੰਦਰ ਸਿੰਘ ਥਿੰਦ ,ਪੰਜਾਬੀ ਜਾਗਰਣ,ਫਿਰੋਜ਼ਪੁਰ; ਜ਼ਿਲ੍ਹੇ ਦੇ ਪਿੰਡ ਨਵਾਂ ਪੂਰਬਾ ਵਿਖੇ ਖੇਤਾਂ ਵਿਚ ਕੰਮ ਕਰਨ ਗਏ ਇਕ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਦੀ ਪਛਾਣ ਮੇਜਰ ਸਿੰਘ ਵਾਸੀ ਨਵਾਂ ਪੂਰਬਾ ਵਜੋਂ ਹੋਈ ਹੈ।ਮ੍ਰਿਤਕ ਦੇ ਪਰਿਵਾਰ ਵੱਲੋਂ ਪਾਵਰਕਾਮ ਮਹਿਕਮੇ ਦੇ ਮੁਲਾਜ਼ਮਾਂ ’ਤੇ ਲਾਪਰਵਾਹੀ ਦੇ ਦੋਸ਼ ਲਗਾਏ ਜਾ ਰਹੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਖੇਤਾਂ ਵਿਚੋਂ ਬਿਜਲੀ ਦੀਆਂ ਤਾਰਾਂ ਕਾਫੀ ਨੀਵੀਆਂ ਲੰਘਦੀਆਂ ਹਨ।
ਪਾਵਰਕਾਮ ਮਹਿਕਮੇ ਨੂੰ ਕਈ ਵਾਰ ਆਖਣ ਦੇ ਬਾਵਜੂਦ ਵਿਭਾਗੀ ਅਧਿਕਾਰੀਆਂ ਨੇ ਤਾਰਾਂ ਉੱਚੀਆਂ ਚੁੱਕਣ ਲਈ ਕੋਈ ਯਤਨ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਜਦੋਂ ਮੇਜਰ ਸਿੰਘ ਖੇਤਾਂ ਵਿਚ ਕੰਮ ਕਰ ਰਿਹਾ ਸੀ ਤਾਂ ਤਾਰਾਂ ਕਾਫੀ ਨੀਵੀਆਂ ਹੋਣ ਕਾਰਣ ਉਸ ਨੂੰ ਕਰੰਟ ਲੱਗ ਗਿਆ।
ਪਰਿਵਾਰ ਨੂੰ ਪਤਾ ਲੱਗਣ ’ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ,ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਦੋਸ਼ ਲਗਾਇਆ ਕਿ ਜੇਕਰ ਮਹਿਕਮੇ ਨੇ ਉਨ੍ਹਾਂ ਦੀ ਸੁਣਵਾਈ ਕੀਤੀ ਹੁੰਦੀ ਤਾਂ ਅੱਜ ਇਹ ਮੰਦਭਾਗਾ ਹਾਦਸਾ ਨਹੀਂ ਵਾਪਰਣਾ ਸੀ। ‘‘ ਪਾਵਰਕਾਮ ਦੀ ਲਾਪਰਵਾਹੀ ਸਦਕਾ ਸਾਡੇ ਪਰਿਵਾਰ ਦੇ ਮੈਂਬਰਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ।’’ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।