Ferozepur News : ਕੇਸ ਦੀ ਤਰੀਕ ਭੁਗਤਣ ਜਾ ਰਹੇ ਪਿੰਡ ਚੰਦੜ ਦੇ ਸਾਬਕਾ ਸਰਪੰਚ ਦੀ ਸੜਕ ਹਾਦਸੇ 'ਚ ਮੌਤ
ਟੱਕਰ ਇੰਨੀ ਭਿਆਨਕ ਸੀ ਕਿ ਬਲਦੇਵ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਘੱਲ ਖ਼ੁਰਦ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
Publish Date: Wed, 29 Apr 2026 07:40 PM (IST)
Updated Date: Wed, 29 Apr 2026 07:42 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਤਲਵੰਡੀ ਭਾਈ ਦੇ ਨਜ਼ਦੀਕੀ ਪਿੰਡ ਚੰਦੜ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧੀ ਮ੍ਰਿਤਕ ਦੇ ਪੁੱਤਰ ਸੁਖਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਪਿਤਾ ਅੱਜ ਸਵੇਰੇ ਕਰੀਬ 9.30 ਵਜੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਅਦਾਲਤੀ ਕੇਸ ਦੀ ਤਰੀਕ ਭੁਗਤਣ ਲਈ ਫ਼ਿਰੋਜ਼ਪੁਰ ਜਾ ਰਹੇ ਸਨ।
ਜਦੋਂ ਉਹ ਮੁੱਦਕੀ-ਮਿਸ਼ਰੀਵਾਲਾ ਰੋਡ ’ਤੇ ਸਥਿਤ ਪਿੰਡ ਲੋਹਾਮ ਦੇ ਬੱਸ ਅੱਡੇ ਨੇੜੇ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਟਰੈਕਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬਲਦੇਵ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਘੱਲ ਖ਼ੁਰਦ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਟਰੈਕਟਰ ਚਾਲਕ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।