- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਜੀਟੀ ਰੋਡ ’ਤੇ ਬਿਜਲੀ ਘਰ ਮਖੂ ਨੇੜੇ ਕੈਂਟਰ ਦੀ ਟੱਕਰ ਨਾਲ ਕਾਰ ਸਵਾਰ ਮਾਂ ਅਤੇ ਉਸ ਦੀ ਤਿੰਨ ਸਾਲਾ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਆਪਣਾ ਵਾਹਨ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਥਾਣਾ ਮਖੂ ਦੀ ਪੁਲਿਸ ਕੈਂਟਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਸਥਾਨਕ ਜੀਟੀ ਰੋਡ ’ਤੇ ਬਿਜਲੀ ਘਰ ਮਖੂ ਨੇੜੇ ਕੈਂਟਰ ਦੀ ਟੱਕਰ ਨਾਲ ਕਾਰ ਸਵਾਰ ਮਾਂ ਅਤੇ ਉਸ ਦੀ ਤਿੰਨ ਸਾਲਾ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਆਪਣਾ ਵਾਹਨ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਥਾਣਾ ਮਖੂ ਦੀ ਪੁਲਿਸ ਨੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਹਨੂਕ ਮਸੀਹ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਉਹ 22 ਨਵੰਬਰ ਨੂੰ ਸ਼ਾਮ ਕਰੀਬ 7 ਵਜੇ ਆਪਣੀ ਆਲਟੋ ਕਾਰ ਵਿਚ ਸਵਾਰ ਹੋ ਕੇ ਆਪਣੀ ਰਿਸ਼ਤੇਦਾਰੀ ਵਿਚ ਜਾ ਰਹੇ ਸਨ। ਜਦੋਂ ਉਹ ਬਿਜਲੀ ਘਰ ਮਖੂ ਕੋਲ ਪੁੱਜੇ, ਤਾਂ ਸਾਹਮਣੇ/ਪਾਸਿਓਂ ਆ ਰਹੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਲਾਪਰਵਾਹੀ ਨਾਲ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਉਸ ਦੀ ਪਤਨੀ ਅਤੇ ਉਨ੍ਹਾਂ ਦੀ ਛੋਟੀ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਕੈਂਟਰ ਡਰਾਈਵਰ ਕਰਮ ਸਿੰਘ ਕੈਂਟਰ ਛੱਡ ਕੇ ਭੱਜ ਨਿਕਲਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਕੈਂਟਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।