Ferozepur News : ਰੰਜਿਸ਼ਨ ਨੌਜਵਾਨ ਨੂੰ ਅਗਵਾ ਕਰ ਕੇ ਕੀਤਾ ਕਤਲ, ਛਾਉਣੀ ਕੋਲੋਂ ਲਾਸ਼ ਬਰਾਮਦ
ਐਤਵਾਰ ਦੇਰ ਸ਼ਾਮ ਫਿਰੋਜ਼ਪੁਰ ਛਾਉਣੀ ਕੋਲੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਸਥਾਨਕ ਗਵਾਲ ਟੋਲੀ ਵਾਸੀ ਝੋਟਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਥਾਨਕ ਵਜੀਰ ਅਲੀ ਬਿਲਡਿੰਗ ਵਾਸੀ ਕੁੱਝ ਲੋਕਾਂ ’ਤੇ ਉਨ੍ਹਾਂ ਦੇ ਪੁੱਤਰ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ਲਗਾਏ ਹਨ।
Publish Date: Sun, 29 Mar 2026 08:13 PM (IST)
Updated Date: Sun, 29 Mar 2026 08:15 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਐਤਵਾਰ ਦੇਰ ਸ਼ਾਮ ਫਿਰੋਜ਼ਪੁਰ ਛਾਉਣੀ ਕੋਲੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਸਥਾਨਕ ਗਵਾਲ ਟੋਲੀ ਵਾਸੀ ਝੋਟਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਥਾਨਕ ਵਜੀਰ ਅਲੀ ਬਿਲਡਿੰਗ ਵਾਸੀ ਕੁੱਝ ਲੋਕਾਂ ’ਤੇ ਉਨ੍ਹਾਂ ਦੇ ਪੁੱਤਰ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ਲਗਾਏ ਹਨ।
ਇਸ ਸਬੰਧੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਬੱਚਿਆਂ ਦੀ ਲੜਾਈ ਨੂੰ ਲੈ ਕੇ ਇਹ ਸਾਰਾ ਝਗੜਾ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਦੇ ਲੜਕੇ ਨੂੰ ਅਗਵਾ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਜਾਂਚ ਕਰ ਰਹੀ ਹੈ।