- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੋਜ਼ਪੁਰ ਰੇਲਵੇ ਮੰਡਲ ਵੱਲੋਂ ਸਟੇਸ਼ਨਾਂ ’ਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਰੇਲ ਯਾਤਰੀਆਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫਿਰੋਜ਼ਪੁਰ ਰੇਲਵੇ ਮੰਡਲ ਵੱਲੋਂ ਪ੍ਰਮੁੱਖ ਰੇਲਵੇ ਸਟੇਸ਼ਨਾਂ ’ਤੇ ਪਾਣੀ ਦੀ ਗੁਣਵੱਤਾ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਰੇਲ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਸਿਟੀ, ਜਲੰਧਰ ਕੈਂਟ ਅਤੇ ਫਿਰੋਜ਼ਪੁਰ ਕੈਂਟ ਸਮੇਤ ਹੋਰ ਸਟੇਸ਼ਨਾਂ ’ਤੇ ਜਲ ਸਪਲਾਈ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।ਮੁਹਿੰਮ ਤਹਿਤ ਸਟੇਸ਼ਨਾਂ ’ਤੇ ਬਣੀਆਂ ਪਾਣੀ ਦੀਆਂ ਸਟੋਰੇਜ ਟੈਂਕੀਆਂ ਅਤੇ ਫਿਲਟਰੇਸ਼ਨ ਟੈਂਕਾਂ ਦੀ ਨਿਰਧਾਰਤ ਸਮੇਂ ਅਨੁਸਾਰ ਸਫਾਈ ਕਰਵਾਈ ਜਾ ਰਹੀ ਹੈ। ਪਾਣੀ ਨੂੰ ਬਾਹਰੀ ਪ੍ਰਦੂਸ਼ਣ ਤੋਂ ਬਚਾਉਣ ਲਈ ਟੈਂਕੀਆਂ ’ਤੇ ਢੁੱਕਵੇਂ ਢੱਕਣ ਅਤੇ ਸੁਰੱਖਿਅਤ ਵੈਂਟ ਦੀ ਵਿਵਸਥਾ ਵੀ ਯਕੀਨੀ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪਾਣੀ ਦੀਆਂ ਪਾਈਪਲਾਈਨਾਂ, ਨਲਕਿਆਂ ਅਤੇ ਵਾਲਵਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ।ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਲੀਕੇਜ ਜਾਂ ਤਕਨੀਕੀ ਖਰਾਬੀ ਸਾਹਮਣੇ ਆਉਣ ’ਤੇ ਤੁਰੰਤ ਮੁਰੰਮਤ ਕੀਤੀ ਜਾਂਦੀ ਹੈ ਅਤੇ ਲੋੜ ਪੈਣ ’ਤੇ ਪਾਈਪ, ਨਲ ਜਾਂ ਵਾਲਵ ਬਦਲੇ ਜਾ ਰਹੇ ਹਨ। ਸਟੇਸ਼ਨਾਂ ’ਤੇ ਲੱਗੇ ਵਾਟਰ ਕੂਲਰਾਂ ਅਤੇ ਵਾਟਰ ਵੈਂਡਿੰਗ ਮਸ਼ੀਨਾਂ ਦੇ ਆਰ.ਓ. ਪਲਾਂਟਾਂ ਵਿੱਚ ਫਿਲਟਰਾਂ ਅਤੇ ਕਾਰਟ੍ਰਿਜਾਂ ਦੀ ਵੀ ਸਮੇਂ-ਸਮੇਂ ’ਤੇ ਸਰਵਿਸਿੰਗ ਕੀਤੀ ਜਾ ਰਹੀ ਹੈ।ਰੇਲਵੇ ਦੇ ਮੈਡੀਕਲ ਅਤੇ ਇੰਜੀਨੀਅਰਿੰਗ ਵਿਭਾਗਾਂ ਦੀਆਂ ਟੀਮਾਂ ਵੱਲੋਂ ਪਾਣੀ ਦੇ ਨਮੂਨਿਆਂ ਦੀ ਜਾਂਚ ਦੇ ਨਾਲ ਕਲੋਰੀਨੇਸ਼ਨ ਦਾ ਪੱਧਰ ਵੀ ਨਿਰਧਾਰਤ ਮਾਪਦੰਡਾਂ ਅਨੁਸਾਰ ਚੈੱਕ ਕੀਤਾ ਜਾ ਰਿਹਾ ਹੈ। ਮੰਡਲ ਵੱਲੋਂ ਜਲ ਵੰਡ ਕੇਂਦਰਾਂ ਅਤੇ ਵਾਟਰ ਕੂਲਰਾਂ ਦੇ ਆਲੇ-ਦੁਆਲੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਰੇਲਵੇ ਅਧਿਕਾਰੀਆਂ ਅਨੁਸਾਰ ਯਾਤਰੀਆਂ ਨੂੰ ਸੁਰੱਖਿਅਤ ਅਤੇ ਗੁਣਵੱਤਾਪੂਰਨ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਮੰਡਲ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।