- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁਰਜੀਤ ਕੌਰ, ਵਾਸੀ ਚੰਦਰ ਨਗਰ (ਮੁਰਗੀ ਮੁਹੱਲਾ), ਬਟਾਲਾ, ਨੇ ਦੋਸ਼ ਲਗਾਇਆ ਕਿ ਉਸ ਦੇ ਪਤੀ ਏਐੱਸਆਈ ਗੁਰਦਿਆਲ ਸਿੰਘ ਕੁਝ ਲੋਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਮਾਨਸਿਕ ਪ੍ਰੇਸ਼ਾਨੀ ਕਾਰਨ ਬਹੁਤ ਦੁਖੀ ਸਨ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ: ਮਖੂ ਨੇੜੇ ਪੰਜਾਬ ਫੀਡਰ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਏਐੱਸਆਈ ਗੁਰਦਿਆਲ ਸਿੰਘ ਦੇ ਮਾਮਲੇ ਵਿੱਚ ਥਾਣਾ ਮਖੂ ਪੁਲਿਸ ਨੇ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਮ੍ਰਿਤਕ ਦੀ ਪਤਨੀ ਸੁਰਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 108 ਤਹਿਤ ਖੁਦਕੁਸ਼ੀ ਲਈ ਉਕਸਾਉਣ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਕੀਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁਰਜੀਤ ਕੌਰ, ਵਾਸੀ ਚੰਦਰ ਨਗਰ (ਮੁਰਗੀ ਮੁਹੱਲਾ), ਬਟਾਲਾ, ਨੇ ਦੋਸ਼ ਲਗਾਇਆ ਕਿ ਉਸ ਦੇ ਪਤੀ ਏਐੱਸਆਈ ਗੁਰਦਿਆਲ ਸਿੰਘ ਕੁਝ ਲੋਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਮਾਨਸਿਕ ਪ੍ਰੇਸ਼ਾਨੀ ਕਾਰਨ ਬਹੁਤ ਦੁਖੀ ਸਨ। ਉਨ੍ਹਾਂ ਦੱਸਿਆ ਕਿ ਇਸੇ ਤਣਾਅ ਕਾਰਨ ਗੁਰਦਿਆਲ ਸਿੰਘ ਨੇ 22 ਜੁਲਾਈ ਦੀ ਰਾਤ ਕਰੀਬ 10 ਵਜੇ ਤੋਂ 23 ਜੁਲਾਈ ਦੀ ਰਾਤ 12.30 ਵਜੇ ਦੇ ਦਰਮਿਆਨ ਮਖੂ ਦੇ ਬੰਗਾਲੀ ਵਾਲਾ ਪੁਲ ਨੇੜੇ ਪੰਜਾਬ ਫੀਡਰ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਬਿਕਰਮਜੀਤ ਸਿੰਘ ਵਾਸੀ ਦੀਨਾਨਗਰ (ਗੁਰਦਾਸਪੁਰ), ਜੋਤੀ (ਪੱਤਰਕਾਰ) ਵਾਸੀ ਸ਼ੁਕਰਪੁਰਾ (ਬਠਿੰਡਾ), ਪਿਆਰਾ ਲਾਲ, ਅਮਨਦੀਪ ਸਿੰਘ, ਰਮਨਦੀਪ ਸਿੰਘ, ਚਰਨਜੀਤ ਕੌਰ ਅਤੇ ਸੰਤੋਖ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਇਕੱਠੇ ਹੋਣ ਵਾਲੇ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।